23.8 C
Toronto
Tuesday, August 25, 2026
spot_img
HomeਕੈਨੇਡਾFrontਪਿ੍ਰਅੰਕਾ ਗਾਂਧੀ ਨੇ ਕਿਹਾ : ਲੋਕ ਸਰਕਾਰ ਦੇ ਭਰੋਸੇ ਕਸ਼ਮੀਰ ਗਏ- ਸਰਕਾਰ...

ਪਿ੍ਰਅੰਕਾ ਗਾਂਧੀ ਨੇ ਕਿਹਾ : ਲੋਕ ਸਰਕਾਰ ਦੇ ਭਰੋਸੇ ਕਸ਼ਮੀਰ ਗਏ- ਸਰਕਾਰ ਨੇ ਉਨ੍ਹਾਂ ਨੂੰ ਭਗਵਾਨ ਭਰੋਸੇ ਛੱਡਿਆ

ਪਿ੍ਰਅੰਕਾ ਗਾਂਧੀ ਨੇ ਕਿਹਾ : ਲੋਕ ਸਰਕਾਰ ਦੇ ਭਰੋਸੇ ਕਸ਼ਮੀਰ ਗਏ- ਸਰਕਾਰ ਨੇ ਉਨ੍ਹਾਂ ਨੂੰ ਭਗਵਾਨ ਭਰੋਸੇ ਛੱਡਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਵਿਚ ਅਪਰੇਸ਼ਨ ਸੰਧੂਰ ’ਤੇ ਚਰਚਾ ਦੌਰਾਨ ਕਾਂਗਰਸ ਪਾਰਟੀ ਦੀ ਸੰਸਦ ਮੈਂਬਰ ਪਿ੍ਰਅੰਕਾ ਗਾਂਧੀ ਨੇ ਨਰਿੰਦਰ ਮੋਦੀ ਸਰਕਾਰ ’ਤੇ ਸਵਾਲ ਚੁੱਕੇ। ਪਿ੍ਰਅੰਕਾ ਨੇ ਕਿਹਾ ਕਿ ਲੋਕ ਕਸ਼ਮੀਰ ਦੇ ਪਹਿਲਗਾਮ ’ਚ ਸਰਕਾਰ ਦੇ ਭਰੋਸੇ ਗਏ ਸਨ, ਪਰ ਸਰਕਾਰ ਵਲੋਂ ਲੋਕਾਂ ਨੂੰ ਭਗਵਾਨ ਦੇ ਭਰੋਸੇ ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਹਿਲਗਾਮ ’ਚ ਜਦੋਂ ਅੱਤਵਾਦੀਆਂ ਵਲੋਂ ਲੋਕਾਂ ਨੂੰ ਮਾਰਿਆ ਜਾ ਰਿਹਾ ਸੀ, ਉਥੇ ਇਕ ਵੀ ਸੁਰੱਖਿਆ ਕਰਮੀ ਨਹੀਂ ਸੀ। ਇਸੇ ਦੌਰਾਨ ਸੀਨੀਅਰ ਕਾਂਗਰਸੀ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦੱਸਿਆ ਕਿ ਉਹ ਉਨ੍ਹਾਂ 22 ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣਗੇ, ਜਿਨ੍ਹਾਂ ਨੇ ਅਪਰੇਸ਼ਨ ਸੰਧੂਰ ਦੌਰਾਨ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ’ਤੇ ਪਾਕਿਸਤਾਨੀ ਗੋਲੀਬਾਰੀ ਦੌਰਾਨ ਆਪਣੇ ਮਾਪਿਆਂ ਵਿਚੋਂ ਇਕ ਜਾਂ ਦੋਵਾਂ ਨੂੰ ਗੁਆ ਦਿੱਤਾ ਸੀ।

RELATED ARTICLES
POPULAR POSTS