
ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਚੁੱਕੇ ਸਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਕ ਸਭਾ ਵਿਚ ਕਿਹਾ ਕਿ ਕਿਸੇ ਵੀ ਦੇਸ਼ ਦੇ ਨੇਤਾ ਨੇ ਭਾਰਤ ਨੂੰ ਅਪਰੇਸ਼ਨ ਸੰਧੂਰ ਰੋਕਣ ਲਈ ਨਹੀਂ ਕਿਹਾ। ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਅਫਸੋਸ ਜ਼ਾਹਰ ਕੀਤਾ ਕਿ ਦੇਸ਼ ਨੂੰ ਪੂਰੀ ਦੁਨੀਆ ਦੀ ਹਮਾਇਤ ਮਿਲੀ, ਪਰ ਕਾਂਗਰਸ ਤੇ ਉਸਦੇ ਸਹਿਯੋਗੀ, ਭਾਰਤੀ ਸੈਨਿਕਾਂ ਦੀ ਬਹਾਦਰੀ ਪਿੱਛੇ ਖੜ੍ਹੇ ਨਾ ਹੋਏ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੁਨੀਆ ਦਾ ਕੋਈ ਵੀ ਦੇਸ਼ ਭਾਰਤ ਨੂੰ ਅੱਤਵਾਦ ਤੋਂ ਆਪਣੀ ਰਾਖੀ ਲਈ ਕਾਰਵਾਈ ਕਰਨ ਤੋਂ ਨਹੀਂ ਰੋਕ ਸਕਦਾ। ਇਸੇ ਦੌਰਾਨ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਨੇ ਜੰਗਬੰਦੀ ਲਈ ਵਿਚੋਲਗੀ ਸਬੰਧੀ ਦਾਅਵਿਆਂ ਬਾਰੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਨਾਮ ਕਿਉਂ ਨਹੀਂ ਲਿਆ। ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪਤਾ ਹੈ ਕਿ ਜੇਕਰ ਉਹ ਅਜਿਹਾ ਕਰਨਗੇ ਤਾਂ ਟਰੰਪ ਸਾਰੀ ਸੱਚਾਈ ਦੱਸ ਦੇਣਗੇ। ਰਾਹੁਲ ਨੇ ਇਹ ਵੀ ਕਿਹਾ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਕੀ ਹੋਇਆ ਹੈ।

