ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਨੂੰ ਵੱਡਾ ਝਟਕਾ ਦਿੰਦਿਆਂ 1 ਅਗਸਤ ਤੋਂ 25 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਟਰੰਪ ਨੇ ਭਾਰਤ ‘ਤੇ 25 ਫੀਸਦੀ ਟੈਰਿਫ ਲਗਾਉਣ ਪਿੱਛੇ ਬ੍ਰਿਕਸ ਦੇਸਾਂ ਦੇ ਸਮੂਹ ਨੂੰ ਵੀ ਇਕ ਕਾਰਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬ੍ਰਿਕਸ ਅਮਰੀਕਾ ਵਿਰੋਧੀ ਦੇਸ਼ਾਂ ਦਾ ਇਕ ਗਰੁੱਪ ਹੈ। ਟਰੰਪ ਨੇ ਕਿਹਾ ਕਿ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੇਰੇ ਚੰਗੇ ਦੋਸਤ ਹਨ ਪਰ ਉਹ ਸਾਡੇ ਨਾਲ ਬਿਜਨਸ ਦੇ ਮਾਮਲੇ ‘ਚ ਬਹੁਤ ਜ਼ਿਆਦਾ ਉਤਸ਼ਾਹਿਤ ਨਹੀਂ ਹਨ। ਇਸ ਦੇ ਨਾਲ ਹੀ ਟਰੰਪ ਨੇ ਈਰਾਨ ਤੋਂ ਪਾਬੰਦੀਸ਼ੁਦਾ ਰਸਾਇਣ ਅਤੇ ਪੈਟਰੋ ਕੈਮੀਕਲ ਉਤਪਾਦਾਂ ਦੀ ਖਰੀਦ ਕਰਨ ਵਾਲੀਆਂ 24 ਕੰਪਨੀਆਂ ‘ਤੇ ਵੀ ਰੋਕ ਲਗਾ ਦਿੱਤੀ ਹੈ ਜਿਨ੍ਹਾਂ ਵਿਚ 6 ਭਾਰਤੀ ਕੰਪਨੀਆਂ ਵੀ ਸ਼ਾਮਲ ਹਨ।
ਟਰੰਪ ਨੇ ਦਿੱਤਾ ਭਾਰਤ ਨੂੰ ਵੱਡਾ ਝਟਕਾ
RELATED ARTICLES