9.9 C
Toronto
Wednesday, September 23, 2026
spot_img
Homeਭਾਰਤਬਿਹਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਪੜਤਾਲ 'ਚ ਵੱਡੀ ਕੱਟ-ਵੱਢ ਹੋਈ ਤਾਂ ਦਖਲ...

ਬਿਹਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਪੜਤਾਲ ‘ਚ ਵੱਡੀ ਕੱਟ-ਵੱਢ ਹੋਈ ਤਾਂ ਦਖਲ ਦੇਵਾਂਗੇ: ਸੁਪਰੀਮ ਕੋਰਟ

ਕਿਹਾ : ਚੋਣ ਕਮਿਸ਼ਨ ਕਾਨੂੰਨ ਅਨੁਸਾਰ ਹੀ ਕੰਮ ਕਰੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕਿਹਾ ਕਿ ਚੋਣ ਕਮਿਸ਼ਨ ਇੱਕ ਸੰਵਿਧਾਨਕ ਅਥਾਰਟੀ ਹੈ ਅਤੇ ਇਸ ਨੂੰ ਕਾਨੂੰਨ ਅਨੁਸਾਰ ਕੰਮ ਕਰਨਾ ਚਾਹੀਦਾ ਹੈ, ਪਰ ਜੇ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਵਿੱਚ ਵੱਡੇ ਪੱਧਰ ‘ਤੇ ਕੱਟ-ਵੱਢ ਹੁੰਦੀ ਹੈ ਤਾਂ ਅਦਾਲਤ ਦਖਲ ਦੇਵੇਗੀ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਾਲਿਆ ਬਾਗਚੀ ਦੇ ਬੈਂਚ ਨੇ ਬਿਹਾਰ ਵਿੱਚ ਚੋਣ ਕਮਿਸ਼ਨ ਦੀ ਕਾਰਵਾਈ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਬੈਚ ‘ਤੇ ਵਿਚਾਰ ਕਰਨ ਲਈ ਇੱਕ ਸਮਾਂ-ਸੀਮਾ ਤੈਅ ਕੀਤੀ ਅਤੇ ਕਿਹਾ ਕਿ ਇਸ ਮੁੱਦੇ ‘ਤੇ ਸੁਣਵਾਈ 12 ਅਤੇ 13 ਅਗਸਤ ਨੂੰ ਹੋਵੇਗੀ।

RELATED ARTICLES
POPULAR POSTS