15.6 C
Toronto
Monday, October 5, 2026
spot_img
Homeਪੰਜਾਬਧਾਰਮਿਕ ਚਿੰਨ੍ਹ ਪਹਿਨਣ ਦਾ ਅਧਿਕਾਰ ਹੋਣਾ ਲਾਜ਼ਮੀ : ਡਾ. ਇੰਦਰਬੀਰ ਸਿੰਘ ਨਿੱਝਰ

ਧਾਰਮਿਕ ਚਿੰਨ੍ਹ ਪਹਿਨਣ ਦਾ ਅਧਿਕਾਰ ਹੋਣਾ ਲਾਜ਼ਮੀ : ਡਾ. ਇੰਦਰਬੀਰ ਸਿੰਘ ਨਿੱਝਰ

ਧਾਰਮਿਕ ਚਿੰਨ੍ਹ ਪਹਿਨਣ ਦਾ ਅਧਿਕਾਰ ਹੋਣਾ ਲਾਜ਼ਮੀ : ਡਾ. ਇੰਦਰਬੀਰ ਸਿੰਘ ਨਿੱਝਰਚੰਡੀਗੜ੍ਹ/ਬਿਊਰੋ ਨਿਊਜ਼ : ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਤੇ ‘ਆਪ’ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਰਾਜਸਥਾਨ ਦੇ ਜੈਪੁਰ ਵਿੱਚ ਅੰਮ੍ਰਿਤਧਾਰੀ ਲੜਕੀ ਨੂੰ ਕੜਾ ਤੇ ਕ੍ਰਿਪਾਨ ਧਾਰਨ ਕਰਕੇ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਨਾ ਦੇਣ ਦੇਣ ਦੀ ਨਿਖੇਧੀ ਕੀਤੀ ਹੈ। ਡਾ. ਨਿੱਝਰ ਨੇ ਕਿਹਾ ਕਿ ਇੱਕ ਆਜ਼ਾਦ ਦੇਸ਼ ਦੇ ਨਾਗਰਿਕ ਹੋਣ ਦੇ ਬਾਵਜੂਦ ਕਿਸੇ ਵਿਅਕਤੀ ਨੂੰ ਆਪਣੇ ਧਾਰਮਿਕ ਚਿੰਨ੍ਹ ਪਹਿਨਣ ਦਾ ਅਧਿਕਾਰ ਹੋਣਾ ਲਾਜ਼ਮੀ ਹੈ।
ਉਨ੍ਹਾਂ ਕਿਹਾ ਕਿ ਇਹ ਘਟਨਾ ਸਿੱਧੇ ਤੌਰ ‘ਤੇ ਧਾਰਮਿਕ ਅਤੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ, ਜਿਸ ਨੇ ਘੱਟ ਗਿਣਤੀ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ‘ਆਪ’ ਵਿਧਾਇਕ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਸਿੱਖ ਵਿਦਿਆਰਥੀਆਂ ਨੂੰ ਧਾਰਮਿਕ ਚਿੰਨ੍ਹ ਪਹਿਨ ਕੇ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ।

 

RELATED ARTICLES
POPULAR POSTS