4.6 C
Toronto
Sunday, October 18, 2026
spot_img
HomeਕੈਨੇਡਾFrontਸੁਖਪਾਲ ਖਹਿਰਾ ਦਾ ਦਾਅਵਾ-ਸਰਕਾਰ ਵਲੋਂ ਭੇਜਿਆ ਨੋਟਿਸ ਨਹੀਂ ਮਿਲਿਆ

ਸੁਖਪਾਲ ਖਹਿਰਾ ਦਾ ਦਾਅਵਾ-ਸਰਕਾਰ ਵਲੋਂ ਭੇਜਿਆ ਨੋਟਿਸ ਨਹੀਂ ਮਿਲਿਆ

ਸੁਖਪਾਲ ਖਹਿਰਾ ਦਾ ਦਾਅਵਾ-ਸਰਕਾਰ ਵਲੋਂ ਭੇਜਿਆ ਨੋਟਿਸ ਨਹੀਂ ਮਿਲਿਆ
ਕਿਹਾ : ਪਿਕਅੱਪ ਟਰੱਕਾਂ ਦੀ ਗਲਤ ਖਰੀਦ ਦਾ ਮੁੱਦਾ ਚੁੱਕਦਾ ਰਹਾਂਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅਜੇ ਤੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਵਲੋਂ ਭੇਜਿਆ ਗਿਆ ਮਾਣਹਾਨੀ ਨੋਟਿਸ ਨਹੀਂ ਮਿਲਿਆ ਹੈ। ਇਹ ਦਾਅਵਾ ਸੀਨੀਅਰ ਕਾਂਗਰਸੀ ਆਗੂ ਅਤੇ ਕਪੂਰਥਲਾ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਖੁਦ ਕੀਤਾ ਹੈ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਰਾਹੀਂ ਪਤਾ ਲੱਗਾ ਹੈ ਕਿ ਅਦਾਲਤ ਨੇ ਉਨ੍ਹਾਂ ਵਿਰੁੱਧ ਮਾਣਹਾਨੀ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਦੀ ਸ਼ਿਕਾਇਤ ’ਤੇ ਜਾਰੀ ਕੀਤਾ ਗਿਆ ਹੈ ਅਤੇ ਜਿਸ ’ਤੇ ਸੁਣਵਾਈ 11 ਅਗਸਤ ਨੂੰ ਹੋਣੀ ਹੈ। ਖਹਿਰਾ ਨੇ ਕਿਹਾ ਕਿ ਮੈਂ ਸੀ.ਐਮ. ਭਗਵੰਤ ਮਾਨ ਵਲੋਂ 144 ਟੋਇਟਾ ਹਾਈਲਕਸ ਵਾਹਨਾਂ ਦੀ ਗਲਤ ਖਰੀਦ ਦਾ ਮੁੱਦਾ ਉਠਾਉਂਦਾ ਰਹਾਂਗਾ। ਇਹ ਖਰੀਦ ਡੀਜੀਪੀ ਪੰਜਾਬ ਦੇ ਨਾਮ ’ਤੇ ਕੀਤੀ ਗਈ ਹੈ ਅਤੇ ਇਹ ਭਿ੍ਰਸ਼ਟਾਚਾਰ ਸਿੱਧੇ ਤੌਰ ’ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਜੁੜਿਆ ਹੋਇਆ ਹੈ।

RELATED ARTICLES
POPULAR POSTS