ਸੀਬੀਆਈ ਕੋਰਟ ਦਾ ਫੈਸਲਾ – ਸੋਮਵਾਰ ਨੂੰ ਸੁਣਾਈ ਜਾਵੇਗੀ ਸਜ਼ਾ
ਚੰਡੀਗੜ੍ਹ/ਬਿਊਰੋ ਨਿਊਜ਼
ਤਰਨਤਾਰਨ ਵਿਚ 1993 ’ਚ ਹੋਏ ਫਰਜ਼ੀ ਮੁਕਾਬਲੇ ਨਾਲ ਜੁੜੇ ਮਾਮਲੇ ਵਿਚ ਸੀਬੀਆਈ ਦੀ ਅਦਾਲਤ ਨੇ ਉਸ ਸਮੇਂ ਦੇ ਐਸਐਸਪੀ ਅਤੇ ਡੀਐਸਪੀ ਸਣੇ 5 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਹੈ। ਅਦਾਲਤ ਸੋਮਵਾਰ ਨੂੰ ਇਨ੍ਹਾਂ ਦੋਸ਼ੀ ਵਿਅਕਤੀਆਂ ਨੂੰ ਸਜ਼ਾ ਸੁਣਾਏਗੀ। ਪੀੜਤ ਪਰਿਵਾਰਾਂ ਨੇ ਅਦਾਲਤ ਦੇ ਇਸ ਫੈਸਲੇ ’ਤੇ ਸੰਤੁਸ਼ਟੀ ਜਤਾਈ ਹੈ। ਦੋਸ਼ੀ ਕਰਾਰ ਦਿੱਤੇ ਗਏ ਅਧਿਕਾਰੀਆਂ ਵਿਚ ਰਿਟਾਇਰਡ ਐਸਐਸਪੀ ਭੁਪਿੰਦਰਜੀਤ ਸਿੰਘ, ਰਿਟਾਇਰਡ ਇੰਸਪੈਕਟਰ ਸੂਬਾ ਸਿੰਘ, ਰਿਟਾਇਰਡ ਡੀਐਸਪੀ ਦਵਿੰਦਰ ਸਿੰਘ ਅਤੇ ਰਿਟਾਇਰਡ ਇੰਸਪੈਕਟਰ ਰਘੁਬੀਰ ਸਿੰਘ ਅਤੇ ਗੁਲਬਰਗ ਸਿੰਘ ਸ਼ਾਮਲ ਹਨ। ਇਨ੍ਹਾਂ ਪੰਜਾਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਗਿ੍ਰਫਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕਰੀਬ 32 ਸਾਲਾਂ ਬਾਅਦ ਇਸ ਮਾਮਲੇ ’ਤੇ ਅਦਾਲਤ ਨੇ ਫੈਸਲਾ ਸੁਣਾਇਆ ਹੈ।