
ਆਮ ਆਦਮੀ ਪਾਰਟੀ ਦੇ ਜ਼ੀਰਾ ਤੋਂ ਪ੍ਰਧਾਨ ਗੁਰਮਨਦੀਪ ਸਿੰਘ ਖਹਿਰਾ ਨੇ ਵੀ ਅਹੁਦੇ ਤੋਂ ਦਿੱਤਾ ਅਸਤੀਫਾ
ਜ਼ੀਰਾ/ਬਿਊਰੋ ਨਿਊਜ਼
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਲਿਆਂਦੀ ਲੈਂਡ ਪੂਲਿੰਗ ਪਾਲਿਸੀ ਨਾਲ ਸਹਿਮਤ ਨਾ ਹੁੰਦਿਆਂ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਵਲੋਂ ਅਸਤੀਫੇ ਦੇਣ ਦਾ ਸਿਲਸਿਲਾ ਜਾਰੀ ਹੈ। ਇਸਦੇ ਚੱਲਦਿਆਂ ਅੱਜ ਜ਼ੀਰਾ ਦੇ ਬਲਾਕ ਪ੍ਰਧਾਨ ਗੁਰਮਨਦੀਪ ਸਿੰਘ ਖਹਿਰਾ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨੀ ਸਾਡੇ ਲਈ ਸਿਰਫ ਇਕ ਕਿੱਤਾ ਨਹੀਂ, ਬਲਕਿ ਜ਼ਿੰਦਗੀ ਜਿਊਣ ਦੀ ਜਾਂਚ ਹੈ। ਉਨ੍ਹਾਂ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਸਲੇ ’ਤੇ ਮੁੜ ਵਿਚਾਰ ਕਰਕੇ ਪੰਜਾਬੀਆਂ ਵਲੋਂ ਪਾਰਟੀ ਪ੍ਰਤੀ ਕੀਤੇ ਅਥਾਹ ਵਿਸ਼ਵਾਸ ਨੂੰ ਟੁੱਟਣ ਨਾ ਦਿੱਤਾ ਜਾਵੇ। ਇਸ ਤੋਂ ਪਹਿਲਾਂ ਲੈਂਡ ਪੂਲਿੰਗ ਨੀਤੀ ਦੇ ਖਿਲਾਫ ‘ਆਪ’ ਦੇ ਆਗੂ ਅਤੇ ਮੋਗਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨ ਸਿੰਘ ਬਰਾੜ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹਰਮਨ ਸਿੰਘ ਬਰਾੜ ਦਾ ਕਹਿਣਾ ਸੀ ਕਿ ਉਹ ਸੱਚ ਦੇ ਨਾਲ ਖੜ੍ਹੇ ਹਨ।

