
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਆਪਣਾ ਪੱਖ ਰੱਖਣ ਲਈ ਸੱਦਿਆ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ 6 ਅਗਸਤ ਨੂੰ ਸਵੇਰੇ 9 ਵਜੇ ਅੰਮਿ੍ਰਤਸਰ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਲਈ ਹੈ। ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਇਸ ਇਕੱਤਰਤਾ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਆਪਣਾ ਪੱਖ ਰੱਖਣ ਲਈ ਸੱਦਿਆ ਗਿਆ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਕਰਵਾਇਆ ਗਿਆ ਸੀ। ਇਸ ਸਮਾਗਮ ਵਿਚ ਮਰਿਆਦਾ ਦੀ ਉਲੰਘਣਾ ਹੋਈ ਸੀ। ਜਿਸ ਕਰਕੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜਫ਼ਰ ਵਿਦੇਸ਼ ਗਏ ਹਨ, ਜਿਸ ਲਈ ਉਨ੍ਹਾਂ ਨੂੰ ਬਾਅਦ ਵਿੱਚ ਪੇਸ਼ ਹੋਣ ਲਈ ਸੱਦਿਆ ਜਾਵੇਗਾ।

