22.9 C
Toronto
Wednesday, August 26, 2026
spot_img
HomeਕੈਨੇਡਾFrontਮੁਹਾਲੀ ਦੇ ਇੰਡਸਟਰੀਅਲ ਏਰੀਆ ’ਚ ਫਟਿਆ ਸਿਲੰਡਰ - 2 ਵਿਅਕਤੀਆਂ ਦੀ ਮੌਤ...

ਮੁਹਾਲੀ ਦੇ ਇੰਡਸਟਰੀਅਲ ਏਰੀਆ ’ਚ ਫਟਿਆ ਸਿਲੰਡਰ – 2 ਵਿਅਕਤੀਆਂ ਦੀ ਮੌਤ ਅਤੇ ਕਈ ਵਿਅਕਤੀ ਜ਼ਖ਼ਮੀ

ਮੁਹਾਲੀ ਦੇ ਇੰਡਸਟਰੀਅਲ ਏਰੀਆ ’ਚ ਫਟਿਆ ਸਿਲੰਡਰ – 2 ਵਿਅਕਤੀਆਂ ਦੀ ਮੌਤ ਅਤੇ ਕਈ ਵਿਅਕਤੀ ਜ਼ਖ਼ਮੀ
ਮੁਹਾਲੀ/ਬਿਊਰੋ ਨਿਊਜ਼
ਮੁਹਾਲੀ ਦੇ ਇੰਡਸਟਰੀਅਲ ਏਰੀਆ, ਫੇਜ਼ 9 ਵਿੱਚ ਅੱਜ ਸਵੇਰੇ ਆਕਸੀਜਨ ਪਲਾਂਟ ਵਿੱਚ ਸਿਲੰਡਰ ਫੱਟਣ ਨਾਲ ਵੱਡਾ ਧਮਾਕਾ ਹੋਇਆ। ਇਹ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖ਼ਮੀ ਦੱਸੇ ਜਾ ਰਹੇ ਹਨ। ਧਮਾਕੇ ਨਾਲ ਫੈਕਟਰੀ ਬੁਰੀ ਤਰ੍ਹਾਂ ਨੁਕਸਾਨੀ ਗਈ। ਇਹ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਫੈਕਟਰੀ ਦੀ ਛੱਤ ਵੀ ਨੁਕਸਾਨੀ ਗਈ ਅਤੇ ਨੇੜਲੇ ਘਰਾਂ ਦੀਆਂ ਕੰਧਾਂ ਨੂੰ ਤਰੇੜਾਂ ਆ ਗਈਆਂ। ਸੂਚਨਾ ਮਿਲਣ ’ਤੇ ਮੈਡੀਕਲ ਟੀਮਾਂ, ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕਰਮਚਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਇਸ ਧਮਾਕੇ ਕਾਰਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਾਦਸੇ ’ਤੇ ਦੁੱਖ ਪ੍ਰਗਟਾਇਆ ਹੈ ਅਤੇ ਕਿਹਾ ਕਿ ਸੂਬਾ ਸਰਕਾਰ ਇਸ ਮੁਸ਼ਕਲ ਸਮੇਂ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ।

RELATED ARTICLES
POPULAR POSTS