11.9 C
Toronto
Sunday, April 26, 2026
spot_img
HomeਕੈਨੇਡਾFrontਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤਨਖਾਹੀਆ ਕਰਾਰ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤਨਖਾਹੀਆ ਕਰਾਰ


ਹਰਜੋਤ ਬੈਂਸ ਨੇ ਆਪਣੀ ਗਲਤੀ ਕੀਤੀ ਕਬੂਲ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜ ਸਿੰਘ ਸਾਹਿਬਾਨ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਹਰਜੋਤ ਬੈਂਸ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਖੜ੍ਹੇ ਹੋ ਕੇ ਆਪਣੇ ਗੁਨਾਹ ਕਬੂਲ ਕੀਤੇ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤਨਖਾਹ ਸੁਣਾਈ ਗਈ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਸੂਬਾ ਸਰਕਾਰ ਦੇ ਭਾਸ਼ਾ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਮਾਗਮ ਸ੍ਰੀਨਗਰ ਵਿਚ ਕਰਵਾਇਆ ਗਿਆ ਸੀ। ਇਸ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਹੋਈ ਸੀ। ਇਸਦੇ ਤਹਿਤ ਹੀ ਮੰਤਰੀ ਹਰਜੋਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਸੀ ਅਤੇ ਉਹ ਅੱਜ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਏ ਹਨ। ਪੰਜ ਸਿੰਘ ਸਾਹਿਬਾਨ ਵੱਲੋਂ ਕੈਬਨਿਟ ਮੰਤਰੀ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ, ਜੋ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਅਸਥਾਨ ਹੈ, ਵਿਖੇ ਪੈਦਲ ਜਾਣਗੇ। ਇਸ ਰਸਤੇ ਵਿੱਚ ਆਉਂਦੇ ਬਾਜ਼ਾਰ ਅਤੇ ਗਲੀਆਂ ਦੀ ਸਫਾਈ ਅਤੇ ਹੋਰ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣਗੇ। ਇਸੇ ਦੌਰਾਨ ਦਿੱਲੀ ਸਥਿਤ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਉਸ ਤੋਂ ਉਪਰੰਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਦੋ ਦਿਨ ਗੁਰੂ ਦੀਆਂ ਸੰਗਤਾਂ ਦੇ ਜੋੜੇ ਝਾੜਨ ਦੀ ਸੇਵਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੂੰ 1100 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਉਣ ਵਾਸਤੇ ਵੀ ਕਿਹਾ ਗਿਆ ਹੈ।

RELATED ARTICLES
POPULAR POSTS