9.3 C
Toronto
Saturday, May 9, 2026
spot_img
HomeਕੈਨੇਡਾFrontਲੈਂਡ ਪੂਲਿੰਗ ਨੀਤੀ ਖਿਲਾਫ 1 ਸਤੰਬਰ ਤੋਂ ਪੱਕਾ ਮੋਰਚਾ ਸ਼ੁਰੂ ਕਰੇਗਾ ਅਕਾਲੀ...

ਲੈਂਡ ਪੂਲਿੰਗ ਨੀਤੀ ਖਿਲਾਫ 1 ਸਤੰਬਰ ਤੋਂ ਪੱਕਾ ਮੋਰਚਾ ਸ਼ੁਰੂ ਕਰੇਗਾ ਅਕਾਲੀ ਦਲ


ਮੋਰਚੇ ਦੀ ਪਹਿਲੇ ਦਿਨ ਸੁਖਬੀਰ ਬਾਦਲ ਕਰਨਗੇ ਅਗਵਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਖਿਲਾਫ ਸ਼ੋ੍ਰਮਣੀ ਅਕਾਲੀ ਦਲ ਵਲੋਂ 1 ਸਤੰਬਰ ਤੋਂ ਮੁਹਾਲੀ ਵਿਖੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਹ ਫੈਸਲਾ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਹੈ। ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਰਾਹੀਂ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਦੀ ਇਕ ਇੰਚ ਜ਼ਮੀਨ ਵੀ ਕਿਸੇ ਨੂੰ ਐਕੁਆਇਰ ਨਹੀਂ ਕਰਨ ਦਿੱਤੀ ਜਾਵੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਵਲੋਂ 31 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ ਜਾਵੇਗੀ। ਇਸ ਤੋਂ ਬਾਅਦ 1 ਸਤੰਬਰ ਤੋਂ ਮੁਹਾਲੀ ਵਿਖੇ ਪੱਕਾ ਮੋਰਚਾ ਲਾਇਆ ਜਾਵੇਗਾ।

RELATED ARTICLES
POPULAR POSTS