14.4 C
Toronto
Friday, September 18, 2026
spot_img
Homeਪੰਜਾਬਲੈਂਡ ਪੂਲਿੰਗ : ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਆਗੂਆਂ ਵੱਲੋਂ ਬਠਿੰਡਾ 'ਚ...

ਲੈਂਡ ਪੂਲਿੰਗ : ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਆਗੂਆਂ ਵੱਲੋਂ ਬਠਿੰਡਾ ‘ਚ ਰੋਸ ਧਰਨਾ

ਲੈਂਡ ਪੂਲਿੰਗ : ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਆਗੂਆਂ ਵੱਲੋਂ ਬਠਿੰਡਾ ‘ਚ ਰੋਸ ਧਰਨਾਬਠਿੰਡਾ/ਬਿਊਰੋ ਨਿਊਜ਼ : ਲੈਂਡ ਪੂਲਿੰਗ ਮਾਮਲੇ ਨੂੰ ਲੈ ਕੇ ਅਕਾਲੀ ਦਲ ਵੱਲੋਂ ਬਠਿੰਡਾ ਦੇ ਜਿਲ੍ਹਾ ਪ੍ਰਬੰਧਕੀ ਕਪਲੈਕਸ ਅੱਗੇ ਸੋਮਵਾਰ ਨੂੰ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤੀ।
ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਸ਼੍ਰੋਮਣੀ ਅਕਾਲੀ ਦਲ ਨਾਲ ਹੈ।
ਉਨ੍ਹਾਂ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੂੰ ਬਾਪੂ ਸ਼ਬਦ ਨਾਲ ਸੰਬੋਧਨ ਕਰਦਿਆਂ ਕਿਹਾ ਹੁਣ ਬਾਪੂ ਬਾਦਲ ਦੀ ਪਾਰਟੀ ਦੇ ਵਾਰਸ ਮੈਦਾਨ ਵਿੱਚ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਲੈਂਡ ਪੂਲਿੰਗ ਦੀ ਆੜ ‘ਚ ਕਿਸਾਨਾਂ ਦੀ ਜ਼ਮੀਨ ਖੋਹਣ ‘ਤੇ ਲੱਗੇ ਹਨ, ਇਹ ਸਕੀਮ ਕਿਸਾਨ ਵਿਰੋਧੀ ਅਤੇ ਜ਼ਮੀਨ ਦਲਾਲੀ ਨੂੰ ਵਧਾਵਾ ਦੇਣ ਵਾਲੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਬਠਿੰਡਾ ਸਮੇਤ ਪੰਜਾਬ ਦੇ ਕਈ ਹਿੱਸਿਆਂ ‘ਚ ਲੋਕਾਂ ਦੀਆਂ ਜ਼ਮੀਨਾਂ ਨੂੰ ਵਿਕਾਸ ਦੇ ਨਾਮ ‘ਤੇ ਜਬਰੀ ਹਥਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸਨੂੰ ਅਕਾਲੀ ਦਲ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।

RELATED ARTICLES
POPULAR POSTS