0.9 C
Toronto
Thursday, November 27, 2025
spot_img
Homeਪੰਜਾਬਕੋਈ ਧਿਰ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ...

ਕੋਈ ਧਿਰ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ : ਜਥੇਦਾਰ ਗੜਗੱਜ

ਭਰਤੀ ਕਮੇਟੀ ਵੱਲੋਂ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਦੇਣ ਦੀ ਮੰਗ ਦਾ ਮਾਮਲਾ ਲਟਕਿਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਭਰਤੀ ਕਮੇਟੀ ਵੱਲੋਂ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਦੇਣ ਦੀ ਮੰਗ ਦਾ ਮਾਮਲਾ ਫਿਲਹਾਲ ਲਟਕ ਗਿਆ ਜਾਪਦਾ ਹੈ। ਭਰਤੀ ਕਮੇਟੀ ਵੱਲੋਂ ਭਰਤੀ ਸਬੰਧੀ ਮੁਹਿੰਮ ਅਤੇ ਡੈਲੀਗੇਟ ਚੁਣਨ ਦੀ ਮੁਹਿੰਮ ਮੁਕੰਮਲ ਕਰਨ ਤੋਂ ਬਾਅਦ 11 ਅਗਸਤ ਨੂੰ ਪ੍ਰਧਾਨ ਦੀ ਚੋਣ ਲਈ ਇਜਲਾਸ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਗਈ ਸੀ ਕਿ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਦਿੱਤਾ ਜਾਵੇ। ਧਾਮੀ ਨੇ ਅਗਲੇਰੀ ਕਾਰਵਾਈ ਲਈ ਇਹ ਪੱਤਰ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਨੂੰ ਭੇਜ ਦਿੱਤਾ ਸੀ ਪਰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਇਸ ਸਬੰਧੀ ਕੋਈ ਫੈਸਲਾ ਨਹੀਂ ਕੀਤਾ ਗਿਆ। ਸਗੋਂ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕੋਈ ਵੀ ਧਿਰ ਜਾਂ ਕਮੇਟੀ ਆਪਣੇ ਆਪ ਨੂੰ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ। ਇਸ ਸਬੰਧੀ ਪਾਸ ਕੀਤੇ ਮਤੇ ਵਿਚ ਪੰਜ ਸਿੰਘ ਸਾਹਿਬਾਨ ਨੇ ਕਿਹਾ ਕਿ ਵੱਖ-ਵੱਖ ਸਿੱਖ ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਤੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਮਾਮਲਾ ਵਿਚਾਰਿਆ, ਜਿਨ੍ਹਾਂ ਵੱਲੋਂ ਇਹ ਸ਼ਿਕਾਇਤ ਕੀਤੀ ਗਈ ਸੀ ਕਿ ਕੁਝ ਧਿਰਾਂ ਸਿਆਸੀ ਲਾਭ ਦੀ ਪ੍ਰਾਪਤੀ ਲਈ ਅਕਾਲ ਤਖ਼ਤ ਸਾਹਿਬ ਤੋਂ ਸਰਪ੍ਰਸਤੀ ਦਾ ਦਾਅਵਾ ਕਰ ਰਹੀਆਂ ਹਨ। ਪੰਜ ਸਿੰਘ ਸਾਹਿਬਾਨ ਨੇ 2 ਦਸੰਬਰ, 2024 ਨੂੰ ਜਾਰੀ ਕੀਤੇ ਗਏ ਆਦੇਸ਼ ਦੇ ਸਬੰਧ ਵਿੱਚ ਹੁਣ ਦੇ ਆਪਣੇ ਆਦੇਸ਼ ਵਿੱਚ ਕਿਹਾ ਕਿ ਸਾਰੀਆਂ ਅਕਾਲੀ ਧਿਰਾਂ ਨੂੰ ਆਪਣੇ ਮਤਭੇਦਾਂ ਨੂੰ ਪਾਸੇ ਰੱਖ ਕੇ ਇੱਕਜੁਟ ਹੋਣ ਦਾ ਨਿਰਦੇਸ਼ ਦਿੱਤਾ ਗਿਆ ਸੀ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤਨਖਾਹੀਆ ਕਰਾਰ
ਪੰਜ ਸਿੰਘ ਸਾਹਿਬਾਨ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਬੈਂਸ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਖੜ੍ਹੇ ਹੋ ਕੇ ਆਪਣੇ ਗੁਨਾਹ ਕਬੂਲ ਕੀਤੇ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤਨਖਾਹ ਸੁਣਾਈ ਗਈ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਸੂਬਾ ਸਰਕਾਰ ਦੇ ਭਾਸ਼ਾ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਸਮਾਗਮ ਸ੍ਰੀਨਗਰ ਵਿਚ ਕਰਵਾਇਆ ਗਿਆ ਸੀ। ਇਸ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਹੋਈ ਸੀ। ਇਸਦੇ ਤਹਿਤ ਹੀ ਮੰਤਰੀ ਹਰਜੋਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਸੀ ਤੇ ਉਹ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਏ ਹਨ। ਪੰਜ ਸਿੰਘ ਸਾਹਿਬਾਨ ਵੱਲੋਂ ਕੈਬਨਿਟ ਮੰਤਰੀ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ, ਜੋ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਅਸਥਾਨ ਹੈ, ਵਿਖੇ ਪੈਦਲ ਜਾਣਗੇ। ਇਸ ਰਸਤੇ ਵਿੱਚ ਆਉਂਦੇ ਬਾਜ਼ਾਰ ਤੇ ਗਲੀਆਂ ਦੀ ਸਫਾਈ ਅਤੇ ਹੋਰ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣਗੇ।

 

RELATED ARTICLES
POPULAR POSTS