ਤਹਿਸੀਲਾਂ ’ਚ ਲੰਮੇ ਸਮੇਂ ਤੋਂ ਤੈਨਾਤ ਅਸਿਸਟੈਂਟ ਤੇ ਸੇਵਾਦਾਰਾਂ ਦੇ ਹੋਣਗੇ ਤਬਾਦਲੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਭਿ੍ਰਸ਼ਟਾਚਾਰ ਖਿਲਾਫ ਇਕ ਹੋਰ ਐਕਸ਼ਨ ਲਿਆ ਹੈ। ਸਰਕਾਰ ਨੇ ਤੈਅ ਕੀਤਾ ਹੈ ਕਿ ਲੰਮੇ ਸਮੇਂ ਤੋਂ ਤਹਿਸੀਲਾਂ ਵਿਚ ਡਿਊਟੀ ਨਿਭਾ ਰਹੇ ਅਸਿਸਟੈਂਟ ਅਤੇ ਸੇਵਾਦਾਰਾਂ ਦੀਆਂ ਹੁਣ ਬਦਲੀਆਂ ਕੀਤੀਆਂ ਜਾਣਗੀਆਂ। ਇਸ ਸਬੰਧੀ ਮਾਲੀਆ ਵਿਭਾਗ ਵਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਲੰਮੇ ਸਮੇਂ ਤੋਂ ਕੰਮ ਕਰ ਰਹੇ ਰਜਿਸਟਰੀ ਕਲਰਕਾਂ ਦੀਆਂ ਬਦਲੀਆਂ ਨੂੰ ਲੈ ਕੇ ਵੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਧਿਆਨ ਰਹੇ ਕਿ ਸਰਕਾਰ ਵਲੋਂ ਇਹ ਕਾਰਵਾਈ ਸਰਕਾਰੀ ਦਫਤਰਾਂ ’ਚ ਭਿ੍ਰਸ਼ਟਾਚਾਰ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ।