11.1 C
Toronto
Thursday, September 24, 2026
spot_img
HomeਕੈਨੇਡਾFrontਗਿਆਨੀ ਹਰਪ੍ਰੀਤ ਸਿੰਘ ਪੰਜ ਮੈਂਬਰੀ ਕਮੇਟੀ ਵੱਲੋਂ ਬਣਾਏ ਅਕਾਲੀ ਦਲ ਦੇ ਪ੍ਰਧਾਨ...

ਗਿਆਨੀ ਹਰਪ੍ਰੀਤ ਸਿੰਘ ਪੰਜ ਮੈਂਬਰੀ ਕਮੇਟੀ ਵੱਲੋਂ ਬਣਾਏ ਅਕਾਲੀ ਦਲ ਦੇ ਪ੍ਰਧਾਨ ਬਣੇ

ਗਿਆਨੀ ਹਰਪ੍ਰੀਤ ਸਿੰਘ ਪੰਜ ਮੈਂਬਰੀ ਕਮੇਟੀ ਵੱਲੋਂ ਬਣਾਏ ਅਕਾਲੀ ਦਲ ਦੇ ਪ੍ਰਧਾਨ ਬਣੇ
ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੀ ਚੇਅਰਪਰਸਨ ਬਣਾਇਆ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਗਠਿਤ ਸ਼੍ਰੋਮਣੀ ਅਕਾਲੀ ਦਲ ਦਾ ਸਰਬਸੰਮਤੀ ਤੇ ਬਿਨਾਂ ਕਿਸੇ ਵਿਰੋਧ ਦੇ ਪ੍ਰਧਾਨ ਐਲਾਨ ਦਿੱਤਾ ਗਿਆ ਹੈ। ਇਸਦਾ ਐਲਾਨ ਸੰਤਾ ਸਿੰਘ ਉਮੈਦਪੁਰੀ ਵੱਲੋਂ ਕੀਤਾ ਗਿਆ ਹੈ। ਇਸਦੇ ਨਾਲ ਹੀ ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੀ ਚੇਅਰਪਰਸਨ ਬਣਾਇਆ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਵਜੋਂ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ਦੀ ਤਜਵੀਜ਼ ਬਾਬਾ ਸਰਬਜੋਤ ਸਿੰਘ ਬੇਦੀ ਨੇ ਰੱਖੀ ਜਦੋਂਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸਦੀ ਤਾਈਦ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਭਰਤੀ ਕਮੇਟੀ ਵੱਲੋਂ ਅੱਜ ਅੰਮਿ੍ਰਤਸਰ ’ਚ ਡੈਲੀਗੇਟ ਇਜਲਾਸ ਦੌਰਾਨ ਪੰਥਕ ਕੌਂਸਲ ਬਣਾਈ ਗਈ ਹੈ ਅਤੇ ਬੀਬੀ ਸਤਵੰਤ ਕੌਰ ਨੂੰ ਉਸਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਡੈਲੀਗੇਟ ਇਜਲਾਸ ਲਈ ਅਬਜ਼ਰਵਰ ਨਿਯੁਕਤ ਕੀਤੇ ਗਏ ਪੰਜ ਮੈਂਬਰੀ ਕਮੇਟੀ ਵਿੱਚ ਸ਼ਾਮਲ ਸੰਤਾ ਸਿੰਘ ਉਮੈਦਪੁਰੀ ਨੇ ਨਵੀਂ ਨਿਯੁਕਤੀ ਦਾ ਐਲਾਨ ਕੀਤਾ ਹੈ।

RELATED ARTICLES
POPULAR POSTS