17 C
Toronto
Wednesday, November 4, 2026
spot_img
HomeਕੈਨੇਡਾFrontਵੋਟਰ ਵੈਰੀਫਿਕੇਸ਼ਨ ਦੇ ਖਿਲਾਫ ਵਿਰੋਧੀ ਧਿਰ ਵਲੋਂ ਰੋਸ ਮਾਰਚ

ਵੋਟਰ ਵੈਰੀਫਿਕੇਸ਼ਨ ਦੇ ਖਿਲਾਫ ਵਿਰੋਧੀ ਧਿਰ ਵਲੋਂ ਰੋਸ ਮਾਰਚ

ਵੋਟਰ ਵੈਰੀਫਿਕੇਸ਼ਨ ਦੇ ਖਿਲਾਫ ਵਿਰੋਧੀ ਧਿਰ ਵਲੋਂ ਰੋਸ ਮਾਰਚ
ਰਾਹੁਲ, ਪਿ੍ਰਅੰਕਾ, ਖੜਗੇ ਤੇ ਅਖਿਲੇਸ਼ ਨੂੰ ਹਿਰਾਸਤ ’ਚ ਲੈਣ ਮਗਰੋਂ ਕੀਤਾ ਰਿਹਾਅ
ਨਵੀਂ ਦਿੱਲੀ/ਬਿਊਰੋ ਨਿਊਜ਼
ਵੋਟਰ ਵੈਰੀਫਿਕੇਸ਼ਨ ਅਤੇ ਚੋਣਾਂ ਵਿਚ ਵੋਟ ਚੋਰੀ ਦੇ ਆਰੋਪ ’ਤੇ ਵਿਰੋਧੀ ਧਿਰ ਦੇ 300 ਦੇ ਕਰੀਬ ਸੰਸਦ ਮੈਂਬਰਾਂ ਨੇ ਸੰਸਦ ਤੋਂ ਚੋਣ ਕਮਿਸ਼ਨ ਦੇ ਦਫਤਰ ਤੱਕ ਰੋਸ ਮਾਰਚ ਕੱਢਿਆ। ਇਸ ਦੌਰਾਨ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪਿ੍ਰਅੰਕਾ ਗਾਂਧੀ, ਮਲਿਕ ਅਰਜੁਨ ਖੜਗੇ ਅਤੇ ਅਖਿਲੇਸ਼ ਯਾਦਵ ਸਣੇ ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਪੁਲਿਸ ਇਨ੍ਹਾਂ ਸੰਸਦ ਮੈਂਬਰਾਂ ਨੂੰ ਪੁਲਿਸ ਸਟੇਸ਼ਨ ਲੈ ਗਈ, ਜਿਥੋਂ ਦੋ ਘੰਟਿਆਂ ਬਾਅਦ ਇਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਸੰਵਿਧਾਨ ਬਚਾਉਣ ਦੀ ਲੜਾਈ ਹੈ। ਜਦਕਿ ਪਿ੍ਰਅੰਕਾ ਗਾਂਧੀ ਦਾ ਕਹਿਣਾ ਸੀ ਕਿ ਇਹ ਸਰਕਾਰ ਡਰੀ ਹੋਈ ਹੈ ਅਤੇ ਕਾਇਰ ਹੈ।

RELATED ARTICLES
POPULAR POSTS