ਪੰਜਾਬ ਸਰਕਾਰ ਨੂੰ 20 ਅਗਸਤ ਤੱਕ ਸਥਿਤੀ ਸਾਫ ਕਰਨ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਲੰਘੇ ਦਿਨ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਅੱਜ ਸੰਯੁਕਤ ਕਿਸਾਨ ਮੋਰਚਾ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਮੀਟਿੰਗ ਕੀਤੀ ਹੈ। ਇਸ ਦੌਰਾਨ ਸੂਬਾ ਸਰਕਾਰ ਦੇ ਫੈਸਲੇ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਸੰਯੁਕਤ ਕਿਸਾਨ ਮੋਰਚੇ ਨੇ ਫੈਸਲਾ ਕੀਤਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ ਰੱਦ ਨਹੀਂ ਕਰਦੀ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇਸ ਸਬੰਧੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਮੋਰਚੇ ਵਲੋਂ ਸਰਕਾਰ ਨੂੰ 20 ਅਗਸਤ ਤੱਕ ਦਾ ਸਮਾਂ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਉਦੋਂ ਤੱਕ ਸਥਿਤੀ ਸਪੱਸ਼ਟ ਨਹੀਂ ਕਰਦੀ ਤਾਂ ਮੋਰਚਾ ਸੰਘਰਸ਼ ਹੋਰ ਤੇਜ਼ ਕਰੇਗਾ।