-2.9 C
Toronto
Wednesday, February 25, 2026
spot_img
HomeਕੈਨੇਡਾFrontਹਰਜੋਤ ਸਿੰਘ ਬੈਂਸ ਨੇ ਅਕਾਲ ਤਖਤ ਸਾਹਿਬ ਵੱਲੋਂ ਲਾਈ ਤਨਖਾਹ ਪੂਰੀ ਕਰਨ...

ਹਰਜੋਤ ਸਿੰਘ ਬੈਂਸ ਨੇ ਅਕਾਲ ਤਖਤ ਸਾਹਿਬ ਵੱਲੋਂ ਲਾਈ ਤਨਖਾਹ ਪੂਰੀ ਕਰਨ ਉਪਰੰਤ ਕੀਤੀ ਖਿਮਾ ਯਾਚਨਾ


ਬੈਂਸ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਵੀ ਕੀਤੀ ਮੁਲਾਕਾਤ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਅੰਮਿ੍ਰਤਸਰ ਪਹੁੰਚ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋ ਲੱਗੀ ਹੋਈ ਤਨਖਾਹ ਪੂਰੀ ਕਰਨ ਤੋਂ ਬਾਅਦ ਖਿਮਾ ਯਾਚਨਾ ਦੀ ਅਰਦਾਸ ਕਰਵਾਈ ਹੈ। ਬੈਂਸ ਨੇ ਹੋਈ ਭੁੱਲ ਚੁੱਕ ਦੀ ਖਿਮਾ ਮੰਗੀ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਕਰਵਾਇਆ ਗਿਆ ਸੀ। ਇਸ ਸਮਾਗਮ ਦੌਰਾਨ ਚੱਲੇ ਨਾਚ ਗਾਣੇ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਕਾਲ ਤਖਤ ਸਾਹਿਬ ਤੋਂ ਧਾਰਮਿਕ ਸਜ਼ਾ ਸੁਣਵਾਈ ਗਈ ਸੀ। ਬੈਂਸ ਨੇ ਸਿੱਖ ਸੰਗਤ ਦੇ ਸਾਹਮਣੇ ਆਪਣੀ ਗਲਤੀ ਨੂੰ ਕਬੂਲ ਕੀਤਾ ਸੀ। ਸ੍ਰੀ ਅਕਾਲ ਤਖ਼ਤ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਖਿਮਾ ਯਾਚਨਾ ਦੀ ਅਰਦਾਸ ਕਰਵਾਈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ। ਇਸ ਉਪਰੰਤ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵੀ ਮੁਲਾਕਾਤ ਕੀਤੀ ਹੈ।

RELATED ARTICLES
POPULAR POSTS