
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਨੇ ਅੱਜ ਬੁੱਧਵਾਰ ਨੂੰ ‘ਵੋਟ ਚੋਰੀ’ ਦੇ ਦੋਸ਼ਾਂ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦਿਆਂ ਇਕ ਨਵੀਂ ਵੀਡੀਓ ਜਾਰੀ ਕੀਤੀ ਹੈ, ਜਿਸ ਵਿਚ ਇਹ ਦਿਖਾਇਆ ਗਿਆ ਹੈ ਕਿ ਕਿਵੇਂ ਫਰਜ਼ੀ ਵੋਟਾਂ ਪਾਈਆਂ ਜਾ ਰਹੀਆਂ ਹਨ। ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਲੋਕਾਂ ਨੂੰ ਆਵਾਜ਼ ਉਠਾਉਣ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਭਾਜਪਾ ਦੀ ਜਕੜ ਤੋਂ ਬਚਾਉਣ ਲਈ ਕਿਹਾ। ਇਸੇ ਦੌਰਾਨ ਪਿ੍ਰਅੰਕਾ ਗਾਂਧੀ ਨੇ ਕਿਹਾ ਕਿ ਤੁਹਾਡੀ ਵੋਟ ਦੀ ਚੋਰੀ, ਤੁਹਾਡੇ ਅਧਿਕਾਰਾਂ ਦੀ ਚੋਰੀ ਅਤੇ ਤੁਹਾਡੀ ਪਛਾਣ ਦੀ ਚੋਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੇ ਵੋਟ ਪਾਉਣ ਦੇ ਅਧਿਕਾਰ ਨੂੰ ਬਚਾਓ ਅਤੇ ਵੋਟ ਚੋਰੀ ਦੇ ਖਿਲਾਫ ਆਵਾਜ਼ ਉਠਾਓ।

