
ਟੈਰਿਫ ਵਿਵਾਦ ਦੇ ਚੱਲਦਿਆਂ ਟਰੰਪ ਨਾਲ ਹੋ ਸਕਦੀ ਹੈ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਅਮਰੀਕਾ ਦੇ ਦੌਰੇ ’ਤੇ ਜਾ ਸਕਦੇ ਹਨ। ਉਹ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੀ ਸਲਾਨਾ ਬੈਠਕ ਵਿਚ ਹਿੱਸਾ ਲੈਣਗੇ। ਮੀਡੀਆ ਦੀ ਰਿਪੋਰਟ ਮੁਤਾਬਕ ਮੋਦੀ ਦਾ ਇਹ ਦੌਰਾ ਸਤੰਬਰ ਮਹੀਨੇ ਦੇ ਆਖਰੀ ਹਫਤੇ ਹੋ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰੇ ਦਾ ਅਸਲੀ ਮਕਸਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਕੇ ਵਪਾਰ ਅਤੇ ਟੈਰਿਫ ਨਾਲ ਜੁੜੇ ਵਿਵਾਦ ਨੂੰ ਸੁਲਝਾਉਣਾ ਹੈ। ਇਸ ਦੌਰਾਨ ਦੋਵੇਂ ਆਗੂ ਇਕ ਟਰੇਡ ਡੀਲ ਦਾ ਐਲਾਨ ਵੀ ਕਰ ਸਕਦੇ ਹਨ। ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਵਿਚ ਮੋਦੀ ਦੇ ਭਾਸ਼ਣ ਦੇ ਲਈ 26 ਸਤੰਬਰ ਦਾ ਸਮਾਂ ਤੈਅ ਹੈ। ਉਧਰ ਦੂਜੇ ਪਾਸੇ ਯੂਕਰੇਨ ਦੇ ਰਾਸ਼ਟਰਪਤੀ ਜੇਲੈਂਸਕੀ ਨੇ ਵੀ ਕਿਹਾ ਹੈ ਕਿ ਉਨ੍ਹਾਂ ਦੀ ਪੀਐਮ ਮੋਦੀ ਨਾਲ ਮੁਲਾਕਾਤ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੌਰਾਨ ਹੋ ਸਕਦੀ ਹੈ।

