17.2 C
Toronto
Monday, August 24, 2026
spot_img
HomeਕੈਨੇਡਾFrontਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਅਕਾਲ ਤਖ਼ਤ ਸਾਹਿਬ ਵਿਖੇ...

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਕੀਤਾ ਤਲਬ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਕੀਤਾ ਤਲਬ
ਕੋਚੀ ’ਚ ਹੋਏ ਇੱਕ ਸਮਾਗਮ ਵਿੱਚ ਆਰ.ਐੱਸ.ਐੱਸ. ਦੇ ਮੁਖੀ ਸਾਹਮਣੇ ਗੱਲਬਾਤ ਕਰਨ ਦਾ ਮਾਮਲਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਹੈ। ਪ੍ਰੋਫੈਸਰ ਕਰਮਜੀਤ ਸਿੰਘ ਨੂੰ 15 ਦਿਨਾਂ ਵਿੱਚ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਦੇਣ ਲਈ ਕਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਕਰਮਜੀਤ ਸਿੰਘ ਹਾਲ ਹੀ ਵਿਚ ਆਰ.ਐਸ.ਐਸ. ਮੁਖੀ ਦੇ ਇਕ ਸਮਾਗਮ ਵਿਚ ਸ਼ਾਮਲ ਹੋਏ ਸਨ, ਜਿਸ ਨੂੰ ਲੈ ਕੇ ਉਨ੍ਹਾਂ ਵਿਰੁੱਧ ਸ਼ਿਕਾਇਤਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜੀਆਂ ਹਨ। ਪ੍ਰੋਫੈਸਰ ਕਰਮਜੀਤ ਸਿੰਘ ਖਿਲਾਫ ਪੱਤਰ ਵਿਚ ਕਿਹਾ ਗਿਆ ਕਿ ਕੋਚੀ ਵਿਖੇ ਆਰ.ਐਸ.ਐਸ. ਦੇ ਸਮਾਗਮ ਵਿਚ ਸ਼ਿਰਕਤ ਕਰਕੇ ਉਨ੍ਹਾਂ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਅਤੇ ਸਿੱਖਾਂ ਦੀ ਵਿਲੱਖਣ ਹੋਂਦ ਦੇ ਖਿਲਾਫ ਪ੍ਰਗਟਾਵਾ ਕੀਤਾ ਹੈ। ਸ਼ਿਕਾਇਤ ’ਚ ਕਿਹਾ ਗਿਆ ਕਿ ਪ੍ਰੋਫੈਸਰ ਕਰਮਜੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇਕ ਚੇਅਰ ਦੇ ਸੋਧ ਕਾਰਜਾਂ ਰਾਹੀਂ ਸਿੱਖਾਂ ਦੀ ਵਿਲੱਖਣ ਹੋਂਦ ਦੇ ਵਿਰੁੱਧ ਪ੍ਰਗਟਾਵਾ ਕੀਤਾ ਹੈ। ਇਸ ਸਬੰਧੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਇਸਦਾ ਸਖ਼ਤ ਵਿਰੋਧ ਕੀਤਾ ਗਿਆ ਸੀ।

RELATED ARTICLES
POPULAR POSTS