ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹੜਤਾਲ ਕਰ ਦਿੱਤੀ ਅਤੇ ਸਾਰਾ ਦਿਨ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਿਹਾ। ਜਿਸ ਕਰਕੇ ਬੱਸਾਂ ਵਿਚ ਸਫਰ ਕਰਨ ਵਾਲਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਯੂਨੀਅਨ ਦੇ ਆਗੂਆਂ ਦਾ ਕਹਿਣਾ ਸੀ ਕਿ ਜਿੰਨਾ ਚਿਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਉਹ ਹੜਤਾਲ ’ਤੇ ਡਟੇ ਰਹਿਣਗੇ। ਪੀ.ਆਰ.ਟੀ.ਸੀ. ਦੇ ਇਕ ਆਗੂ ਨੇ ਦੱਸਿਆ ਕਿ ਪੰਜਾਬ ਸਰਕਾਰ ਕੋਲ ਮੰਗਾਂ ਦਾ ਚਾਰਟ ਪਹਿਲਾਂ ਹੀ ਭੇਜਿਆ ਗਿਆ ਹੈ ਅਤੇ ਸਰਕਾਰ ਨੂੰ 13 ਅਗਸਤ ਤੋਂ ਬਾਅਦ ਹੜਤਾਲ ਦੀ ਪਹਿਲਾਂ ਹੀ ਚਿਤਾਵਨੀ ਦਿੱਤੀ ਗਈ ਸੀ। ਯੂਨੀਅਨ ਦੇ ਆਗੂਆਂ ਨੇ ਸਰਕਾਰ ’ਤੇ ਆਰੋਪ ਲਗਾਇਆ ਕਿ ਇਹ ਜਾਣਬੁੱਝ ਕੇ ਟਾਲ ਮਟੋਲ ਦੀ ਨੀਤੀ ’ਤੇ ਚੱਲ ਰਹੀ ਹੈ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਵੀ ਲਾਗੂ ਨਹੀਂ ਕਰ ਰਹੀ।