ਸਿੱਖ ਬਜ਼ੁਰਗ ‘ਤੇ ਹੋਏ ਹਮਲੇ ਦੀ ਸਿੱਖ ਭਾਈਚਾਰੇ ਨੇ ਕੀਤੀ ਨਿੰਦਾ
ਕੈਲੀਫੋਰਨੀਆ/ਬਿਊਰੋ ਨਿਊਜ਼ : ਅਮਰੀਕਾ ਦੇ ਕੈਲੀਫੋਰਨੀਆ ਵਿਚ 70 ਸਾਲਾ ਸਿੱਖ ਬਜ਼ੁਰਗ ਹਰਪਾਲ ਸਿੰਘ ‘ਤੇ ਬੇਰਹਿਮੀ ਨਾਲ ਹਮਲਾ ਹੋਣ ਦੀ ਖਬਰ ਮਿਲੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਲੰਘੀ 4 ਅਗਸਤ ਨੂੰ ਨੌਰਥ ਹਾਲੀਵੁੱਡ ਵਿਚ ਲੰਕਰਸ਼ਿਮ ਗੁਰਦੁਆਰਾ ਸਾਹਿਬ ਦੇ ਨੇੜੇ ਵਾਪਰੀ ਦੱਸੀ ਜਾ ਰਹੀ ਹੈ। ਇਕ ਅਣਪਛਾਤੇ ਵਿਅਕਤੀ ਵਲੋਂ ਗੋਲਫ ਸਟਿੱਕ ਨਾਲ ਕੀਤੇ ਗਏ ਹਮਲੇ ਵਿਚ ਹਰਪਾਲ ਸਿੰਘ ਦੇ ਸਿਰ ਅਤੇ ਚਿਹਰੇ ‘ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਪੁਲਿਸ ਸੀਸੀ ਟੀਵੀ ਕੈਮਰਿਆਂ ਦੀ ਮਦਦ ਨਾਲ ਘਟਨਾ ਦੇ ਅੰਜ਼ਾਮ ਤੱਕ ਪਹੁੰਚਣ ਲਈ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਸਿੱਖ ਬਜ਼ੁਰਗ ਹਰਪਾਲ ਸਿੰਘ ‘ਤੇ ਹੋਏ ਹਮਲੇ ਦੀ ਸਿੱਖ ਭਾਈਚਾਰੇ ਵਲੋਂ ਨਿੰਦਾ ਕੀਤੀ ਜਾ ਰਹੀ ਹੈ।
ਇਸੇ ਦੌਰਾਨ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਦੋਸ਼ੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

