21 C
Toronto
Wednesday, September 9, 2026
spot_img
Homeਹਫ਼ਤਾਵਾਰੀ ਫੇਰੀਸੁਪਰੀਮ ਕੋਰਟ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀ ਰਿਹਾਅ ਕਰਨ ਲਈ ਕਿਹਾ

ਸੁਪਰੀਮ ਕੋਰਟ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀ ਰਿਹਾਅ ਕਰਨ ਲਈ ਕਿਹਾ

ਸੁਪਰੀਮ ਕੋਰਟ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀ ਰਿਹਾਅ ਕਰਨ ਲਈ ਕਿਹਾਅਦਾਲਤ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਨੂੰ ਦਿੱਤੇ ਨਿਰਦੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਉਨ੍ਹਾਂ ਕੈਦੀਆਂ ਬਾਰੇ ਚਿੰਤਾ ਜ਼ਾਹਰ ਕੀਤੀ, ਜੋ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਬੰਦ ਹਨ। ਸੁਪਰੀਮ ਕੋਰਟ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇ ਅਜਿਹੇ ਕਿਸੇ ਵੀ ਦੋਸ਼ੀ ਦੀ ਕਿਸੇ ਹੋਰ ਕੇਸ ਵਿੱਚ ਲੋੜ ਨਹੀਂ ਹੈ, ਤਾਂ ਉਸ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਮਾਨਯੋਗ ਜਸਟਿਸ ਬੀ.ਵੀ. ਨਾਗਰਤਨਾ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੇ ਬੈਂਚ ਨੇ 2002 ਦੇ ਇਕ ਮਾਮਲੇ ਵਿਚ ਫੈਸਲਾ ਸੁਣਾਉਂਦਿਆਂ ਇਹ ਨਿਰਦੇਸ਼ ਦਿੱਤਾ ਹੈ। ਬੈਂਚ ਨੇ ਕਿਹਾ ਕਿ ਇਸ ਹੁਕਮ ਦੀ ਕਾਪੀ ਰਜਿਸਟਰੀ ਰਾਹੀਂ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਗ੍ਰਹਿ ਸਕੱਤਰਾਂ ਨੂੰ ਭੇਜੀ ਜਾਣੀ ਚਾਹੀਦੀ ਹੈ।
ਅਦਾਲਤ ਨੇ ਕਿਹਾ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਕੋਈ ਦੋਸ਼ੀ ਜਾਂ ਕੈਦੀ ਸਜ਼ਾ ਦੀ ਮਿਆਦ ਤੋਂ ਬਾਅਦ ਵੀ ਜੇਲ੍ਹ ਵਿੱਚ ਹੈ।

RELATED ARTICLES
POPULAR POSTS