ਵਿਧਾਇਕਾ ਪਰਿਵਾਰ ਸਣੇ ਦਿੱਲੀ ਹਵਾਈ ਅੱਡੇ ਤੋਂ ਆ ਰਹੀ ਸੀ ਵਾਪਸ
ਲੁਧਿਆਣਾ : ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰ ਕੌਰ ਛੀਨਾ ਕਾਰ ਹਾਦਸੇ ‘ਚ ਜ਼ਖਮੀ ਹੋ ਗਏ ਹਨ। ਵਿਧਾਇਕਾ ਛੀਨਾ ਆਪਣੀ ਸਰਕਾਰੀ ਇਨੋਵਾ ਕਾਰ ਵਿਚ ਪਰਿਵਾਰ ਸਣੇ ਦਿੱਲੀ ਹਵਾਈ ਅੱਡੇ ਤੋਂ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਖਨੌਰੀ ਨੇੜੇ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿਚ ਜ਼ਖਮੀ ਵਿਧਾਇਕਾ ਨੂੰ ਇਲਾਜ ਲਈ ਲੁਧਿਆਣਾ ਦੇ ਡੀ.ਐਮ.ਸੀ. ਵਿਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਵਿਧਾਇਕਾ ਛੀਨਾ ਪਿਛਲੇ ਦਿਨੀਂ ਅਮਰੀਕਾ ਦੇ ਦੌਰੇ ‘ਤੇ ਗਏ ਸਨ ਅਤੇ ਉਹ ਦਿੱਲੀ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਅੱਜ ਤੜਕੇ ਲੁਧਿਆਣਾ ਵਾਪਸ ਪਰਤ ਰਹੇ ਸਨ। ਵਿਧਾਇਕਾ ਦੇ ਨਾਲ ਉਨ੍ਹਾਂ ਦਾ ਪਤੀ, ਪੁੱਤਰ, ਗੰਨਮੈਨ ਅਤੇ ਡਰਾਈਵਰ ਸੀ। ਦੱਸਿਆ ਜਾ ਰਿਹਾ ਹੈ ਕਿ ਖਨੌਰੀ ਦੇ ਨੇੜੇ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਡਿਵਾਈਡਰ ਨਾਲ ਟਕਰਾ ਗਈ।