ਕਿਹਾ : ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦਾ ਪ੍ਰਧਾਨ ਨਹੀਂ ਸੀ ਬਣਨਾ ਚਾਹੀਦਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦਾ ਪ੍ਰਧਾਨ ਨਹੀਂ ਸੀ ਬਣਨਾ ਚਾਹੀਦਾ।
ਅੰਮ੍ਰਿਤਸਰ ‘ਚ ਖਾਲਸਾ ਕਾਲਜ ਵਿਖੇ ਇਕ ਸਮਾਗਮ ਵਿਚ ਸ਼ਾਮਲ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਜਥੇਦਾਰ ਦਾ ਅਹੁਦਾ ਕਿਸੇ ਪ੍ਰਧਾਨ ਹੋਣ ਨਾਲੋਂ ਵੱਡਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਨੈਤਿਕ ਤੌਰ ਉੱਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਨਹੀਂ ਸੀ ਬਣਨਾ ਚਾਹੀਦਾ, ਕਿਉਂਕਿ ਸਿੰਘ ਸਾਹਿਬ ਦੀ ਪਦਵੀ ਵੱਡੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਥ ਦੇ ਵੱਡੇ ਹਿੱਤਾਂ ਲਈ ਸਾਨੂੰ ਇਕਜੁੱਟ ਹੋਣ ਦਾ ਵੇਲਾ ਹੈ, ਵੱਖਰੇ ਚੁੱਲ੍ਹੇ ਬਾਲਣ ਦਾ ਨਹੀਂ।
ਉਨ੍ਹਾਂ ਕਿਹਾ ਕਿ ਦੋ ਦਸੰਬਰ 2024 ਦੇ ਆਦੇਸ਼ਾਂ ਦੀ ਇਨ-ਬਿੰਨ ਪਾਲਣਾ ਨਹੀਂ ਹੋਈ।
ਉਧਰ ਦੂਜੇ ਅਕਾਲੀ ਦਲ ਦੇ ਨਵੇਂ ਬਣੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਗੌੜੇ ਦਲ ਵਿਚੋਂ ਕਈ ਸੀਨੀਅਰ ਆਗੂ ਸਾਡੇ ਸੰਪਰਕ ਵਿਚ ਹਨ ਤੇ ਉਹ ਜਲਦ ਹੀ ਨਵੇਂ ਅਕਾਲੀ ਦਲ ਵਿਚ ਸ਼ਾਮਲ ਹੋਣਗੇ।