ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਨਾਭਾ ਦੀ ਜੇਲ੍ਹ ‘ਚ ਬੰਦ ਹਨ। ਇਸ ਮਾਮਲੇ ‘ਚ ਅੱਜ ਮੁਹਾਲੀ ਅਦਾਲਤ ਵਿਚ ਸੁਣਵਾਈ ਹੋਈ, ਜਿਸ ਦੌਰਾਨ ਅਦਾਲਤ ਨੇ ਮਜੀਠੀਆ ਦੀ ਨਿਆਇਕ ਹਿਰਾਸਤ ਵਿਚ 14 ਦਿਨ ਦਾ ਹੋਰ ਵਾਧਾ ਕਰ ਦਿੱਤਾ ਹੈ। ਹੁਣ ਮਜੀਠੀਆ ਦੀ ਅਗਲੀ ਪੇਸ਼ੀ 28 ਅਗਸਤ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਅੱਜ ਨਿੱਜੀ ਤੌਰ ‘ਤੇ ਮਜੀਠੀਆ ਨੂੰ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ ਅਤੇ ਉਨ੍ਹਾਂ ਦੀ ਵੀਡੀਓ ਕਾਨਫਰਸਿੰਗ ਰਾਹੀਂ ਪੇਸ਼ੀ ਕਰਵਾਈ ਗਈ ਹੈ। ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ ਅਤੇ ਉਦੋਂ ਤੋਂ ਹੀ ਉਹ ਜੇਲ੍ਹ ਵਿਚ ਬੰਦ ਹਨ।