1 C
Toronto
Thursday, January 8, 2026
spot_img
HomeਕੈਨੇਡਾFrontਭਾਰਤ ਭਰ ’ਚ ਧੂਮ-ਧਾਮ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ

ਭਾਰਤ ਭਰ ’ਚ ਧੂਮ-ਧਾਮ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ


ਨਰਿੰਦਰ ਮੋਦੀ ਨੇ ਕਿਹਾ : ਦੀਵਾਲੀ ਮੌਕੇ ਦੇਸ਼ ਵਾਸੀਆਂ ਨੂੰ ਮਿਲੇਗਾ ਵੱਡਾ ਤੋਹਫਾ
ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਭਾਰਤ ਭਰ ਵਿਚ ਆਜ਼ਾਦੀ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ। ਆਜ਼ਾਦੀ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 12ਵੀਂ ਵਾਰ ਲਾਲ ਕਿਲ੍ਹੇ ’ਤੇ ਤਿਰੰਗਾ ਲਹਿਰਾਇਆ ਅਤੇ  ਦੇਸ਼ ਨੂੰ ਸੰਬੋਧਨ ਕੀਤਾ।  ਲਾਲ ਕਿਲ੍ਹੇ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਭਾਰਤ 1947 ਵਿਚ ਆਜ਼ਾਦ ਹੋਇਆ ਤਾਂ ਬਹੁਤ ਸਾਰੀਆਂ ਸੰਭਾਵਨਾਵਾਂ ਸਨ, ਪਰ ਚੁਣੌਤੀਆਂ ਵੀ ਬਹੁਤ ਵੱਡੀਆਂ ਸਨ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ 140 ਕਰੋੜ ਨਾਗਰਿਕ ਤਿਰੰਗੇ ਦੇ ਰੰਗਾਂ ਵਿਚ ਰੰਗੇ ਹੋਏ ਹਨ। ਪੀਐਮ ਨੇ ਕਿਹਾ ਕਿ ਸਿੰਧੂ ਦਾ ਪਾਣੀ ਸਾਡਾ ਹੈ ਅਤੇ ਇਸ ਬਾਰੇ ਸਮਝੌਤਾ ਅਨਿਆਂਪੂਰਨ ਸੀ। ਉਨ੍ਹਾਂ ਇਹ ਵੀ ਕਿਹਾ ਕਿ ਖੂਨ ਅਤੇ ਪਾਣੀ ਇਕੱਠੇ ਨਹੀਂ ਵਹਿ ਸਕਦੇ। ਉਨ੍ਹਾਂ ਕਿਹਾ ਕਿ ਇਸ ਸਾਲ ਦੀਵਾਲੀ ਮੌਕੇ ਦੇਸ਼ ਵਾਸੀਆਂ ਨੂੰ ਨਵੀਂ ਪੀੜ੍ਹੀ ਦੇ ਜੀ.ਐਸ.ਟੀ. ਸੁਧਾਰਾਂ ਦਾ ਤੋਹਫਾ ਮਿਲਣ ਵਾਲਾ ਹੈ, ਜਿਸ ਨਾਲ ਦੇਸ਼ ਦੇ ਆਮ ਲੋਕਾਂ ਨੂੰ ਫਾਇਦਾ ਹੋਵੇਗਾ ਅਤੇ ਚੀਜ਼ਾਂ ਸਸਤੀਆਂ ਹੋਣਗੀਆਂ। ਪੀਐਮ ਨੇ ਕਿਹਾ ਕਿ ਭਾਰਤ ਪੁਲਾੜ ਖੇਤਰ ਵਿਚ ਆਤਮ ਨਿਰਭਰ ਬਣਨ ਅਤੇ ਆਪਣਾ ਖੁਦ ਦਾ ਪੁਲਾੜ ਸਟੇਸ਼ਨ ਬਣਾਉਣ ਦੀ ਦਿਸ਼ਾ ਵਿਚ ਕੰਮ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਾਅਵਾ
ਕਿਹਾ : ਕਿਸਾਨਾਂ ਤੇ ਮਛੇਰਿਆਂ ਦੇ ਹਿੱਤਾਂ ਦੀ ਰਾਖੀ ਲਈ ਹਾਂ ਵਚਨਬੱਧ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਕਿਸਾਨਾਂ ਤੇ ਮਛੇਰਿਆਂ ਦੇ ਹਿੱਤਾਂ ’ਤੇ ਕੋਈ ਸਮਝੌਤਾ ਨਹੀਂ ਕਰੇਗਾ ਅਤੇ ਉਹ ਇਨ੍ਹਾਂ ਦੀ ਰੱਖਿਆ ਲਈ ਕੰਧ ਵਾਂਗ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਟਿੱਪਣੀਆਂ ਮਹੱਤਵਪੂਰਨ ਹਨ, ਕਿਉਂਕਿ ਅਮਰੀਕਾ ਦੋਹਰੇ ਵਪਾਰ ਸਮਝੌਤੇ ਵਿਚ ਖੇਤੀਬਾੜੀ ਅਤੇ ਡੇਅਰੀ ਖੇਤਰਾਂ ਵਿਚ ਭਾਰਤ ਤੋਂ ਡਿਊਟੀ ਰਿਆਇਤਾਂ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਦੋਹਾਂ ਦੇਸ਼ਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ। ਪੀਐਮ ਮੋਦੀ ਨੇ ਕਿਹਾ ਹੈ ਕਿ ਉਹ ਭਾਰਤ ਦੇ ਕਿਸਾਨਾਂ, ਮਛੇਰਿਆਂ ਅਤੇ ਪਸ਼ੂ ਪਾਲਕਾਂ ਨਾਲ ਸਬੰਧਤ ਕਿਸੇ ਵੀ ਨੁਕਸਾਨਦੇਹ ਨੀਤੀ ਦੇ ਖਿਲਾਫ ਇਕ ਕੰਧ ਵਾਂਗ ਖੜ੍ਹੇ ਹਨ।

RELATED ARTICLES
POPULAR POSTS