Breaking News
Home / ਦੁਨੀਆ / ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਨੇ ”ਪੰਜਾਬ ਵਾਟਰ ਰਿਫਰੈਂਡਮ” ਦੀ ਕੀਤੀ ਹਮਾਇਤ

ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਨੇ ”ਪੰਜਾਬ ਵਾਟਰ ਰਿਫਰੈਂਡਮ” ਦੀ ਕੀਤੀ ਹਮਾਇਤ

ਨਿਊਯਾਰਕ/ਬਿਊਰੋ ਨਿਊਜ਼ : ਆਖਿਰ ਕਿੰਨਾ ਚਿਰ ਪੰਜਾਬ ਦਾ ਪਾਣੀ ਬਾਹਰਲੇ ਸੂਬਿਆਂ ਨੂੰ ਦਿੱਤਾ ਜਾਂਦਾ ਰਹੇਗਾ। ਇਹ ਪਾਣੀ ਜਿਸ ਉੱਤੇ ਸਿਰਫ ਤੇ ਸਿਰਫ ਪੰਜਾਬ ਦਾ ਹੱਕ ਬਣਦਾ ਹੈ। ਪੰਜਾਬ ਦੇ ਪਾਣੀ ਨੂੰ ਬਾਹਰਲੇ ਸੂਬਿਆਂ ਨੂੰ ਦੇਣ ਦੀ ਬਜਾਏ ਪੰਜਾਬ ਦੇ ਪਿੰਡਾਂ ਤੱਕ ਪਹੁੰਚਾਉਣ ਲਈ ਸਿੱਖ ਕੌਮ ਵਲੋਂ ਹੁੰਮ ਹੁੰਮਾ ਕੇ ਪੂਰੀ ਦੁਨੀਆਂ ਵਿੱਚ ਵੋਟਾਂ ਪਾਈਆਂ ਗਈਆਂ। 20 ਤੋਂ ਵੱਧ ਦੇਸ਼ਾਂ ਵਿੱਚ ਵਸਦੇ ਸਿੱਖਾਂ ਨੇ ਨੇੜਲੇ ਗੁਰਦਵਾਰਾ ਸਾਹਿਬਾਨਾਂ ਵਿੱਚ ਜਾ ਕੇ 5 ਮਾਰਚ ਨੂੰ ਪੰਜਾਬ ਦਾ ਪਾਣੀ ਬਚਾਉਣ ਲਈ 2 ਲੱਖ ਤੋਂ ਵੱਧ ਵੋਟਾਂ ਪਾਈਆਂ।ઠਸਿੱਖਸ ਫਾਰ ਜਸਟਿਸ ਦੇ ਕੁਆਰਡੀਨੇਟਰ ਅਵਤਾਰ ਸਿੰਘ ਪੰਨੂ ਨੇ ਕਿਹਾ ਕਿ ਸਿੱਖਸ ਫਾਰ ਜਸਟਿਸ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਅੰਤਰ ਰਾਸ਼ਟਰੀ ਅਦਾਲਤ ਵਿੱਚ ਪੰਜਾਬ ਦੇ ਪਾਣੀਆਂ ਦੇ ਮਸਲੇ ਨੂੰ ਲੈ ਕੇ ਜਾਵੇਗੀ ਅਤੇ ਇਸਦੀ ਪੈਰਵਾਈ ਕੀਤੀ ਜਾਵੇਗੀ। ਉਹਨਾਂ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ 11 ਮਾਰਚ ਤੱਕ ਵੋਟਾਂ ਜਾਰੀ ਰੱਖਣ। ਅਵਤਾਰ ਸਿੰਘ ਪੰਨੂ ਨੇ ਦੱਸਿਆ ਕਿ ਸਿੱਖਸ ਫਾਰ ਜਸਟਿਸ ਵਲੋਂ ਤਿਆਰ ਕੀਤੀ ਗਈ ਮੁਬਾਈਲ ਐਪਲੀਕੇਸ਼ਨਾਂ ਤੋਂ ਵੀ ਆਪਣੀਆਂ ਵੋਟਾਂ ਪਾਈਆਂ ਜਾ ਸਕਦੀਆਂ ਹਨ। ਇਸ ਐਪਲੀਕੇਸ਼ਨਾਂ ਨੂੰ ਡਾਊਨਲੋਡ ਕਰਨ ਲਈ ਤੁਸੀਂ ਆਪਣੇ ਮੁਬਾਈਲਾਂ ਤੇ “PWR 2017” ਨਾਮ ਦੀ ਐਪਲੀਕੇਸ਼ਨ ਡਾਊਨਲੋਡ ਕਰ ਸਕਦੇ ਹੋ।

Check Also

ਕਮਲਾ ਹੈਰਿਸ ਨੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਲਈ ਬਹੁਮਤ ਕੀਤਾ ਹਾਸਲ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜਨ ਵਾਲੀ ਪਹਿਲੀ ਸ਼ਵੇਤ ਮਹਿਲਾ ਬਣੇਗੀ ਹੈਰਿਸ ਵਾਸ਼ਿੰਗਟਨ/ਬਿਊਰੋ ਨਿਊਜ : ਅਮਰੀਕੀ …