18.3 C
Toronto
Monday, April 13, 2026
spot_img
HomeਕੈਨੇਡਾFrontਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਤੇ ਗਿਆਨੀ ਰਣਜੀਤ ਸਿੰਘ ਗੌਹਰ ਵਿਚਾਲੇ...

ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਤੇ ਗਿਆਨੀ ਰਣਜੀਤ ਸਿੰਘ ਗੌਹਰ ਵਿਚਾਲੇ ਚੱਲ ਰਿਹਾ ਵਿਵਾਦ ਹੋਇਆ ਖਤਮ


ਪਿਛਲੇ ਤਿੰਨ ਸਾਲਾਂ ਤੋਂ ਚੱਲ ਰਿਹਾ ਸੀ ਵਿਵਾਦ
ਅੰਮਿ੍ਰਤਸਰ/ਬਿਊਰੋ ਨਿਊਜ਼
ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਾਲੇ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਿਹਾ ਵਿਵਾਦ ਹੁਣ ਖਤਮ ਹੋ ਗਿਆ ਹੈ। ਇਹ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਤੋਂ 14 ਜੁਲਾਈ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਹੋਏ ਆਦੇਸ਼ ਅਨੁਸਾਰ ਮਿਲ ਬੈਠ ਕੇ ਅਤੇ ਪੰਥਕ ਇਕਜੁਟਤਾ ਦੀ ਭਾਵਨਾ ਨਾਲ ਹੱਲ ਕੀਤਾ ਗਿਆ ਹੈ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ, ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਏ ਆਦੇਸ਼ਾਂ ਦੀ ਪਾਲਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ ਮੌਜੂਦਾ ਸਮਾਂ ਸਿੱਖ ਸ਼ਕਤੀ ਨੂੰ ਇਕਜੁੱਟ ਕਰਨ ਅਤੇ ਸਿੱਖ ਸੰਸਥਾਵਾਂ ਨੂੰ ਪੰਥਕ ਏਕਤਾ ਦੀ ਭਾਵਨਾ ਅਨੁਸਾਰ ਮਜ਼ਬੂਤ ਕਰਨਾ ਹੈ। ਧਿਆਨ ਰਹੇ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਪੰਜ ਸਿੰਘ ਸਾਹਿਬਾਨ ਵਲੋਂ ਆਦੇਸ਼ ਜਾਰੀ ਕਰਕੇ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਸਾਰੇ ਅਦਾਲਤੀ ਕੇਸ ਵਾਪਸ ਲੈਣ ਅਤੇ ਪ੍ਰਬੰਧਕ ਕਮੇਟੀ ਨੂੰ ਬਣਦਾ ਬਕਾਇਆ ਦੇਣ ਲਈ ਕਿਹਾ ਗਿਆ ਸੀ।

RELATED ARTICLES
POPULAR POSTS