28.2 C
Toronto
Wednesday, June 10, 2026
spot_img
HomeਕੈਨੇਡਾFrontਐਸ.ਜੀ.ਪੀ.ਸੀ. ਚੋਣਾਂ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਨੇ ਲੋਕ ਸਭਾ ’ਚ ਚੁੱਕਿਆ...

ਐਸ.ਜੀ.ਪੀ.ਸੀ. ਚੋਣਾਂ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਨੇ ਲੋਕ ਸਭਾ ’ਚ ਚੁੱਕਿਆ ਮੁੱਦਾ


ਕੇਂਦਰ ਸਰਕਾਰ ਕੋਲੋਂ ਮੰਗਿਆ ਸਪੱਸ਼ਟੀਕਰਨ
ਚੰਡੀਗੜ੍ਹ/ਬਿਊਰੋ ਨਿਊਜ਼
ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਸਦ ਵਿਚ ਸਿੱਖ ਭਾਈਚਾਰੇ ਲਈ ਬਹੁਤ ਹੀ ਮਹੱਤਵਪੂਰਨ ਮੁੱਦਾ ਚੁੱਕਿਆ ਹੈ। ਰੰਧਾਵਾ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਬਾਰੇ ਕੇਂਦਰ ਸਰਕਾਰ ਕੋਲੋਂ ਸਪੱਸ਼ਟੀਕਰਨ ਮੰਗਿਆ ਹੈ। ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਪੁੱਛਿਆ ਕਿ ਕੀ ਸਰਕਾਰ ਨੇ ਐਸ.ਜੀ.ਪੀ.ਸੀ. ਚੋਣਾਂ ਲਈ ਕੋਈ ਸਮਾਂ-ਸਾਰਣੀ ਨਿਰਧਾਰਤ ਕੀਤੀ ਹੈ। ਰੰਧਾਵਾ ਨੇ ਲੋਕ ਸਭਾ ਵਿਚ ਸਵਾਲ ਰੱਖਦੇ ਹੋਏ ਕਿਹਾ ਕਿ ਸਿੱਖ ਭਾਈਚਾਰੇ ਦੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਕਰਨੀ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਯਾਦ ਦਿਵਾਇਆ ਕਿ ਆਖਰੀ ਵਾਰ ਐਸ.ਜੀ.ਪੀ.ਸੀ. ਚੋਣਾਂ 2011 ਵਿਚ ਹੋਈਆਂ ਸਨ ਅਤੇ ਇਸ ਤੋਂ ਬਾਅਦ 14 ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਇਹ ਚੋਣਾਂ ਨਹੀਂ ਕਰਵਾਈਆਂ ਗਈਆਂ। ਇਸਦੇ ਚੱਲਦਿਆਂ ਕਾਂਗਰਸੀ ਆਗੂ ਕੁਲਬੀਰ ਸਿੰਘ ਜ਼ੀਰਾ ਨੇ ਰੰਧਾਵਾ ਵਲੋਂ ਇਹ ਮੁੱਦਾ ਚੁੱਕਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ।

RELATED ARTICLES
POPULAR POSTS