ਲਾਹੌਰ : ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ‘ਜਪੁਜੀ ਸਾਹਿਬ’ ਨੂੰ ਲਹਿੰਦੇ ਪੰਜਾਬ ਦੀ ਪੰਜਾਬ ਯੂਨੀਵਰਸਿਟੀ ਲਾਹੌਰ ਅਤੇ ਨੈਸ਼ਨਲ ਯੂਨੀਵਰਸਿਟੀ ਆਫ਼ ਮਾਡਰਨ ਲੈਂਗੁਏਜ ਇਸਲਾਮਾਬਾਦ ਵੱਲੋਂ ਕਰਵਾਈ ਜਾ ਰਹੀ ਐੱਮਏ ਪੰਜਾਬੀ ਦੇ ਨਵੇਂ ਸਿਲੇਬਸ ਵਿਚ ਸ਼ਾਮਿਲ ਕੀਤਾ ਗਿਆ ਹੈ।
ਇਸ ਬਾਰੇ ‘ਜਪੁਜੀ ਸਾਹਿਬ’ ਵਿਚ ਪੀਐੱਚਡੀ ਕਰਨ ਵਾਲੇ ਕਲਿਆਣ ਸਿੰਘ (ਨਨਕਾਣਾ ਸਾਹਿਬ) ਨੇ ਜਾਣਕਾਰੀ ਦਿੱਤੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਹਿੰਦੇ ਪੰਜਾਬ ਦੀ ਸੂਬਾਈ ਅਸੈਂਬਲੀ ਵਿਚ ਮੈਂਬਰ ਰਮੇਸ਼ ਸਿੰਘ ਅਰੋੜਾ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਅਤੇ ਉਨ੍ਹਾਂ ਦੇ ਯਤਨਾਂ ਨਾਲ ਇਸ ਸਾਲ ਤੋਂ ਪੰਜਾਬ ਸਕੂਲ ਬੋਰਡ ਲਾਹੌਰ ਦੀਆਂ ਸਕੂਲੀ ਸਿਲੇਬਸ ਦੀਆਂ ਕਿਤਾਬਾਂ ਵਿਚ ਸਿੱਖ ਇਤਿਹਾਸ ਦਾ ਅਧਿਆਇ ਸ਼ਾਮਿਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ‘ਜਪੁਜੀ ਸਾਹਿਬ’ ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਜੀ ਦੀ ਰਚਨਾ ਹੈ। ਇਸ ਵਿਚ ਮੂਲ ਮੰਤਰ ਹੈ ਤੇ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੰਨਾ ਇਕ ਤੋਂ ਪੰਨਾ ਅੱਠ ਤਕ ਦਰਜ ਹੈ। ਇਸ ਵਿਚ 38 ਪੌੜੀਆਂ ਹਨ ਤੇ ਅਖੀਰ ਵਿਚ ਇਕ ਸਲੋਕ ਹੈ। ਗੁਰੂ ਨਾਨਕ ਨਾਮ ਲੇਵਾ ਸਿੱਖ ਇਸ ਨੂੰ ਹਰ ਰੋਜ਼ ਸਵੇਰੇ ਗੁਰਦੁਆਰਾ ਸਾਹਿਬਾਨ ਜਾਂ ਆਪਣੇ ਘਰਾਂ ਵਿਚ ਪੜ੍ਹਦੇ ਹਨ।
Check Also
ਟਰੰਪ ਨੇ ਹਮਾਸ ਨੂੰ ਦਿੱਤੀ ਧਮਕੀ
20 ਜਨਵਰੀ ਤੱਕ ਇਜ਼ਰਾਈਲ ਦੇ ਬੰਧਕਾਂ ਨੂੰ ਕਰੋ ਰਿਹਾਅ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਨਵੇਂ …