ਕਾਂਗਰਸ ਪ੍ਰਧਾਨ ਖੜਗੇ, ਸੋਨੀਆ ਗਾਂਧੀ ਤੇ ਰਾਹੁਲ ਸਣੇ ਕਈ ਆਗੂ ਰਹੇ ਹਾਜ਼ਰ
ਨਵੀਂ ਦਿੱਲੀ/ਬਿਊਰੋ ਨਿਊਜ਼
ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵਿਰੋਧੀ ਧਿਰ ‘ਇੰਡੀਆ’ ਗਠਜੋੜ ਦੇ ਉਮੀਦਵਾਰ ਤੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈਡੀ ਨੇ ਅੱਜ ਆਪਣਾ ਨਾਮਜ਼ਦਗੀ ਪਰਚਾ ਦਾਖਲ ਕਰ ਦਿੱਤਾ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਅਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਕਈ ਹੋਰ ਆਗੂ ਹਾਜ਼ਰ ਰਹੇ। ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਸੁਦਰਸ਼ਨ ਰੈਡੀ ਨੇ ਕਿਹਾ ਕਿ ਇਹ ਵਿਚਾਰਧਾਰਾ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਮੈਂ ਕਿਸੇ ਸਿਆਸੀ ਪਾਰਟੀ ਨਾਲ ਜੁੜਿਆ ਨਹੀਂ ਹਾਂ, ਇਸ ਲਈ ਮੈਨੂੰ ਵਿਸ਼ਵਾਸ ਹੈ ਕਿ ਹਰ ਕੋਈ ਮੇਰਾ ਸਮਰਥਨ ਕਰੇਗਾ। ਇਸੇ ਦੌਰਾਨ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਐਨ.ਡੀ.ਏ. ਨੇ ਮਹਾਰਾਸ਼ਟਰ ਦੇ ਰਾਜਪਾਲ ਸੀ.ਪੀ. ਰਾਧਾਕਿ੍ਰਸ਼ਨਨ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਸੀ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਲੰਘੇ ਕੱਲ੍ਹ ਨਾਮਜ਼ਦਗੀ ਪਰਚਾ ਭਰ ਦਿੱਤਾ ਸੀ। ਧਿਆਨ ਰਹੇ ਕਿ ਉਪ ਰਾਸ਼ਟਰਪਤੀ ਦੇ ਅਹੁਦੇ ਲਈ 9 ਸਤੰਬਰ ਨੂੰ ਵੋਟਿੰਗ ਹੋਣੀ ਹੈ ਅਤੇ ਉਸੇ ਦਿਨ ਨਤੀਜਾ ਵੀ ਐਲਾਨ ਦਿੱਤਾ ਜਾਵੇਗਾ।