19.2 C
Toronto
Tuesday, October 7, 2025
spot_img
HomeਕੈਨੇਡਾFrontਸੰਸਦ ਵਲੋਂ ਆਨਲਾਈਨ ਗੇਮਿੰਗ ਬਿੱਲ ਪਾਸ - ਹਰ ਤਰ੍ਹਾਂ ਦੀਆਂ ਪੈਸੇ ਵਾਲੀਆਂ...

ਸੰਸਦ ਵਲੋਂ ਆਨਲਾਈਨ ਗੇਮਿੰਗ ਬਿੱਲ ਪਾਸ – ਹਰ ਤਰ੍ਹਾਂ ਦੀਆਂ ਪੈਸੇ ਵਾਲੀਆਂ ਗੇਮਾਂ ’ਤੇ ਲੱਗੀ ਪਾਬੰਦੀ


ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਸੰਸਦ ਨੇ ਅੱਜ ਰਾਜ ਸਭਾ ਦੀ ਕਾਰਵਾਈ ਦੌਰਾਨ ਆਨਲਾਈਨ ਗੇਮਿੰਗ ਨੂੰ ਨਿਯਮਤ ਕਰਨ ਅਤੇ ਵਿੱਦਿਅਕ ਤੇ ਸਮਾਜਿਕ ਆਨਲਾਈਨ ਗੇਮਾਂ ਨੂੰ ਉਤਸ਼ਾਹਿਤ ਕਰਨ ਲਈ ਇਕ ਮਹੱਤਵਪੂਰਨ ਬਿੱਲ ਨੂੰ ਬਿਨਾ ਕਿਸੇ ਬਹਿਸ ਦੇ ਮਨਜੂਰੀ ਦੇ ਦਿੱਤੀ ਹੈ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਸਮਾਜ ਵਿਚ ਇਕ ਵੱਡੀ ਬੁਰਾਈ ਫੈਲ ਰਹੀ ਹੈ ਅਤੇ ਇਸ ਤੋਂ ਬਚਣ ਲਈ ਇਹ ਬਿੱਲ ਲਿਆਂਦਾ ਗਿਆ ਹੈ। ਰਾਜ ਸਭਾ ਵਿਚ ‘ਆਨਲਾਈਨ ਸਪੋਰਟਸ ਪ੍ਰਮੋਸ਼ਨ ਐਂਡ ਰੈਗੂਲੇਸ਼ਨ ਬਿੱਲ-2025’ ਨੂੰ ਜ਼ੁਬਾਨੀ ਵੋਟਾਂ ਨਾਲ ਪਾਸ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਲੋਕ ਸਭਾ ਨੇ ਇਸ ਬਿੱਲ ਨੂੰ ਲੰਘੇ ਕੱਲ੍ਹ ਬੁੱਧਵਾਰ ਨੂੰ ਪਾਸ ਕਰ ਦਿੱਤਾ ਸੀ। ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਇਸ ਆਨਲਾਈਨ ਗੇਮਿੰਗ ਕਾਰਨ ਬਹੁਤ ਸਾਰੇ ਪਰਿਵਾਰ ਬਰਬਾਦ ਹੋ ਗਏ ਅਤੇ ਕਈ ਖੁਦਕੁਸ਼ੀਆਂ ਹੋਈਆਂ ਹਨ। ਉਨ੍ਹਾਂ ਇਸ ਸਬੰਧੀ ਕਈ ਰਿਪੋਰਟਾਂ ਦਾ ਹਵਾਲਾ ਵੀ ਦਿੱਤਾ। ਧਿਆਨ ਰਹੇ ਕਿ ਅੱਜ ਲੋਕ ਸਭਾ ਤੇ ਰਾਜ ਸਭਾ ਦਾ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

RELATED ARTICLES
POPULAR POSTS