-0.4 C
Toronto
Friday, March 13, 2026
spot_img
Homeਹਫ਼ਤਾਵਾਰੀ ਫੇਰੀਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਕੀਤਾ ਰੱਦ

ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਕੀਤਾ ਰੱਦ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਕੈਬਨਿਟ ਮੀਟਿੰਗ ਹੋਈ ਹੈ। ਇਸ ਕੈਬਨਿਟ ਮੀਟਿੰਗ ਵਿਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਪ੍ਰਵਾਨਗੀ ਦੇ ਦਿੱਤੀ ਗਈ।
ਇਸ ਤਰ੍ਹਾਂ ਹੁਣ ਲੈਂਡ ਪੂਲਿੰਗ ਨੀਤੀ ਨੂੰ ਅਧਿਕਾਰਤ ਤੌਰ ‘ਤੇ ਰੱਦ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਲਿਆਂਦੀ ਗਈ ਸੀ ਤੇ ਇਸ ਤਹਿਤ ਪੰਜਾਬ ਸਰਕਾਰ ਵਲੋਂ ਸੂਬੇ ਦੇ 164 ਪਿੰਡਾਂ ‘ਚ 65 ਹਜ਼ਾਰ 533 ਏਕੜ ਜ਼ਮੀਨ ਐਕੁਆਇਰ ਕੀਤੀ ਜਾਣੀ ਸੀ।

 

RELATED ARTICLES
POPULAR POSTS