ਸਰਕਾਰ ਨੇ ਕਿਹਾ : ਮਲਟੀਨੈਸ਼ਨਲ ਟੂਰਨਾਮੈਂਟ ‘ਚ ਖੇਡਣ ‘ਤੇ ਰੋਕ ਨਹੀਂ
ਨਵੀਂ ਦਿੱਲੀ : ਕ੍ਰਿਕਟ ਦੇ ਏਸ਼ੀਆ ਕੱਪ ਵਿਚ ਭਾਰਤ ਤੇ ਪਾਕਿਸਤਾਨ ਦੇ ਖੇਡ ਮੁਕਾਬਲੇ ਦਾ ਰਸਤਾ ਸਾਫ ਹੋ ਗਿਆ ਹੈ। ਭਾਰਤ ਸਰਕਾਰ ਦੇ ਖੇਡ ਮੰਤਰਾਲੇ ਨੇ ਕਿਹਾ ਹੈ ਕਿ ਮਲਟੀਨੈਸ਼ਨਲ ਟੂਰਨਾਮੈਂਟ ਵਿਚ ਪਾਕਿਸਤਾਨ ਨਾਲ ਖੇਡਣ ‘ਤੇ ਰੋਕ ਨਹੀਂ ਹੈ। ਮੰਤਰਾਲੇ ਨੇ ਇਹ ਵੀ ਕਿਹਾ ਕਿ ਦੁਵੱਲੀ ਲੜੀ ਵਿਚ ਭਾਰਤ ਦਾ ਸਟੈਂਡ ਬਰਕਰਾਰ ਰਹੇਗਾ। ਜ਼ਿਕਰਯੋਗ ਹੈ ਕਿ ਭਾਰਤ ਇਸ ਸਾਲ ਕ੍ਰਿਕਟ ਏਸ਼ੀਆ ਕੱਪ ਦਾ ਮੇਜ਼ਬਾਨ ਹੈ। ਪਾਕਿਸਤਾਨ ਨੇ ਭਾਰਤ ਵਿਚ ਖੇਡਣ ਤੋਂ ਇਨਕਾਰ ਕਰ ਦਿੱਤਾ ਸੀ ਤੇ ਇਸ ਤੋਂ ਬਾਅਦ ਇਹ ਟੂਰਨਾਮੈਂਟ ਯੂ.ਏ.ਈ. ਵਿਚ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਟੂਰਨਾਮੈਂਟ 9 ਸਤੰਬਰ ਨੂੰ ਸ਼ੁਰੂ ਹੋਵੇਗਾ ਅਤੇ ਟੀਮ ਇੰਡੀਆ ਦਾ ਪਹਿਲਾ ਮੁਕਾਬਲਾ 10 ਸਤੰਬਰ ਨੂੰ ਯੂ.ਏ.ਈ. ਨਾਲ ਹੋਵੇਗਾ।

