13.5 C
Toronto
Wednesday, September 23, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਦੁੱਖ...

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ  ਦੁੱਖ ਪ੍ਰਗਟ
ਕਲਾਕਾਰ ਜਗਤ ਵਲੋਂ ਵੀ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀ ਕਲਾਕਾਰ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਨੇ ਸ਼ੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕੇ ਕਿਹਾ ਕਿ ਜਸਵਿੰਦਰ ਭੱਲਾ ਦਾ ਇਸ ਦੁਨੀਆ ਤੋਂ ਅਚਾਨਕ ਵਿਛੋੜਾ ਬਹੁਤ ਦੁਖਦਾਈ ਹੈ। ਇਸਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਨੇ ਵਧੀਆ ਕਲਾਕਾਰੀ ਨਾਲ ਪੰਜਾਬੀਆਂ ਦੇ ਦਿਲਾਂ ’ਤੇ ਰਾਜ ਕੀਤਾ ਹੈ। ਇਸੇ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਜਸਵਿੰਦਰ ਭੱਲਾ ਦੇ ਦਿਹਾਂਤ ਨਾਲ ਪੰਜਾਬੀ ਸਭਿਆਚਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਸਮੁੱਚੇ ਪੰਜਾਬੀ ਕਲਾਕਾਰਾਂ ਨੇ ਦੁੱਖ ਪ੍ਰਗਟ ਕੀਤਾ ਹੈ। ਗੁਰਪ੍ਰੀਤ ਘੁੱਗੀ ਅਤੇ ਬੀਨੂ ਢਿੱਲੋਂ ਨੇ ਸਾਥੀ ਕਲਾਕਾਰ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਕਿਹਾ ਕਿ ਇਹ ਘਾਟਾ ਕਦੇ ਵੀ ਪੂਰਾ ਨਹੀਂ ਹੋਵੇਗਾ। ਇਸੇ ਤਰ੍ਹਾਂ ਗਿੱਪੀ ਗਰੇਵਾਲ ਨੇ ਕਿਹਾ ਕਿ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਵਿਸ਼ਵਾਸ ਕਰਨਾ ਔਖਾ ਹੈ।

RELATED ARTICLES
POPULAR POSTS