26.5 C
Toronto
Friday, August 14, 2026
spot_img
HomeਕੈਨੇਡਾFrontਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਪੁਲਿਸ ਨੇ ਕੀਤਾ ਗਿ੍ਰਫਤਾਰ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਪੁਲਿਸ ਨੇ ਕੀਤਾ ਗਿ੍ਰਫਤਾਰ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਪੁਲਿਸ ਨੇ ਕੀਤਾ ਗਿ੍ਰਫਤਾਰ
ਕੇਂਦਰ ਦੀਆਂ ਸਕੀਮਾਂ ਨੂੰ ਲੈ ਕੇ ਭਾਜਪਾ ਆਗੂ ਸਾਰੇ ਜ਼ਿਲ੍ਹਿਆਂ ਵਿਚ ਲਗਾ ਰਹੇ ਹਨ ਕੈਂਪ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਸੂਬੇ ਦੇ ਪਿੰਡਾਂ ਵਿਚ ਵੀ ਆਪਣੀ ਪਕੜ ਮਜ਼ਬੂਤ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸਦੇ ਚੱਲਦਿਆਂ ਭਾਜਪਾ ਆਗੂਆਂ ਵਲੋਂ ਪੇਂਡੂ ਖੇਤਰਾਂ ਵਿਚ ਕੈਂਪ ਲਗਾ ਕੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਦੱਸਿਆ ਜਾ ਰਿਹਾ ਹੈ। ਇਸਦੇ ਚੱਲਦਿਆਂ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਪੁਲਿਸ ਨੇ ਗਿ੍ਰਫਤਾਰ ਕਰ ਲਿਆ ਹੈ। ਜਾਖੜ ਫਾਜ਼ਿਲਕਾ ਜ਼ਿਲ੍ਹੇ ਦੇ ਇਕ ਪਿੰਡ ਵਿਚ ਭਾਜਪਾ ਦੇ ਕੈਂਪ ਵਿਚ ਸ਼ਾਮਲ ਹੋਣ ਲਈ ਜਾ ਰਹੇ ਸਨ। ਇਸਦੇ ਚੱਲਦਿਆਂ ਜਾਖੜ ਨੇ ਕਿਹਾ ਕਿ ਮੈਨੂੰ ਗਿ੍ਰਫਤਾਰੀ ਦੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਖਿਲਾਫ ਬੋਲਦਿਆਂ ਕਿਹਾ ਕਿ ਅਸੀਂ ਸੂਬੇ ਦੇ ਲੋਕਾਂ ਨਾਲ ਧੋਖਾ ਨਹੀਂ ਹੋਣ ਦਿਆਂਗੇ। ਇਸੇ ਦੌਰਾਨ ਭਾਜਪਾ ਦੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਦੀ ਅਗਵਾਈ ਵਿਚ ਭਾਜਪਾ ਦੇ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਉਧਰ ਦੂਜੇ ਪਾਸੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਨਾਲ ਸਬੰਧਤ ਭਾਜਪਾ ਵਲੋਂ ਲਾਏ ਜਾ ਰਹੇ ਕੈਂਪਾਂ ਵਿਚ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

RELATED ARTICLES
POPULAR POSTS