14.5 C
Toronto
Tuesday, November 10, 2026
spot_img
HomeਕੈਨੇਡਾFrontਸੁਪਰੀਮ ਕੋਰਟ ਨੇ ਅਵਾਰਾ ਕੁੱਤਿਆਂ ਬਾਰੇ ਸੁਣਾਇਆ ਫੈਸਲਾ

ਸੁਪਰੀਮ ਕੋਰਟ ਨੇ ਅਵਾਰਾ ਕੁੱਤਿਆਂ ਬਾਰੇ ਸੁਣਾਇਆ ਫੈਸਲਾ

ਸੁਪਰੀਮ ਕੋਰਟ ਨੇ ਅਵਾਰਾ ਕੁੱਤਿਆਂ ਬਾਰੇ ਸੁਣਾਇਆ ਫੈਸਲਾ
ਕਿਹਾ : ਟੀਕਾਕਰਨ ਅਤੇ ਨਸਬੰਦੀ ਤੋਂ ਬਾਅਦ ਛੱਡੇ ਜਾਣਗੇ ਲਾਵਾਰਸ ਕੁੱਤੇ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਅਵਾਰਾ ਕੁੱਤਿਆਂ ਦੇ ਮੁੱਦੇ ’ਤੇ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਫੜੇ ਗਏ ਕੁੱਤਿਆਂ ਨੂੰ ਨਸਬੰਦੀ ਅਤੇ ਟੀਕਾਕਰਨ ਤੋਂ ਬਾਅਦ ਹੀ ਛੱਡਿਆ ਜਾਣਾ ਚਾਹੀਦਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਜਿਹੜੇ ਕੁੱਤੇ ਰੇਬੀਜ਼ ਤੋਂ ਪੀੜਤ ਹਨ ਜਾਂ ਖੂੰਖਾਰ ਹਨ, ਉਨ੍ਹਾਂ ਨੂੰ ਨਹੀਂ ਛੱਡਿਆ ਜਾਣਾ ਚਾਹੀਦਾ। ਸੁਪਰੀਮ ਕੋਰਟ ਵਲੋਂ ਆਪਣੇ ਫੈਸਲੇ ਸਬੰਧੀ ਸਾਰੇ ਰਾਜਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਭਾਰਤ ਭਰ ਵਿਚ ਅਵਾਰਾ ਕੁੱਤਿਆਂ ਨਾਲ ਸਬੰਧਤ ਵਧ ਰਹੇ ਵਿਵਾਦ ਅਤੇ ਘਟਨਾਵਾਂ ’ਤੇ ਸੁਪਰੀਮ ਕੋਰਟ ਨੇ ਅਹਿਮ ਹੁਕਮ ਜਾਰੀ ਕੀਤਾ ਹੈ। ਅਦਾਲਤ ਨੇ ਕਿਹਾ ਕਿ ਹੁਣ ਸੜਕਾਂ ’ਤੇ ਕੁੱਤਿਆਂ ਨੂੰ ਖੁਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਦੇਖਿਆ ਜਾਂਦਾ ਹੈ ਤਾਂ ਉਸ ਵਿਰੁੱਧ ਸਬੰਧਤ ਕਾਨੂੰਨਾਂ ਤਹਿਤ ਕਾਰਵਾਈ ਕੀਤੀ ਜਾਵੇਗੀ।

RELATED ARTICLES
POPULAR POSTS