ਹੁਸ਼ਿਆਰਪੁਰ/ਬਿਊਰੋ ਨਿਊਜ਼
ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪਿਆ ਹੈ, ਜੋ ਹੁਣ ਲੋਕਾਂ ਲਈ ਆਫਤ ਬਣਦਾ ਜਾ ਰਿਹਾ ਹੈ। ਹੁਸ਼ਿਆਰਪੁਰ ’ਚ ਦੋ ਦਿਨਾਂ ਤੋਂ ਪੈ ਰਹੇ ਮੀਂਹ ਅਤੇ ਪਹਾੜਾਂ ਵਿਚੋਂ ਆਏ ਬੇਹਿਸਾਬੇ ਪਾਣੀ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ। ਭਾਰੀ ਮੀਂਹ ਕਰਕੇ ਪਿੰਡਾਂ ਦੇ ਲੋਕਾਂ ਲਈ ਆਵਾਜਾਈ ਇਕ ਵੱਡੀ ਸਮੱਸਿਆ ਬਣ ਗਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਇਕ ਦਰਜਨ ਦੇ ਕਰੀਬ ਪਿੰਡਾਂ ਦਾ ਸੰਪਰਕ ਦਸੂਹਾ ਤੋਂ ਤਲਵਾੜਾ ਜਾਣ ਵਾਲੀ ਸੜਕ ਨਾਲੋਂ ਟੁੱਟ ਗਿਆ ਹੈ। ਉਧਰ ਦੂਜੇ ਪਾਸੇ ਹਰੀਕੇ ਹੈਡ ਵਰਕਸ ਵਿਚ ਪਾਣੀ ਦਾ ਪੱਧਰ ਵਧਣਾ ਜਾਰੀ ਹੈ ਅਤੇ ਸਥਿਤੀ ਖਤਰਨਾਕ ਬਣਦੀ ਜਾ ਰਹੀ ਹੈ।