18 C
Toronto
Thursday, October 8, 2026
spot_img
HomeਕੈਨੇਡਾFrontਸੁਖਬੀਰ ਸਿੰਘ ਬਾਦਲ ਨੇ ਮੋਗਾ ਵਿਖੇ 31 ਅਗਸਤ ਨੂੰ ਹੋਣ ਵਾਲੀ ਫਤਿਹ...

ਸੁਖਬੀਰ ਸਿੰਘ ਬਾਦਲ ਨੇ ਮੋਗਾ ਵਿਖੇ 31 ਅਗਸਤ ਨੂੰ ਹੋਣ ਵਾਲੀ ਫਤਿਹ ਰੈਲੀ ਕੀਤੀ ਮੁਲਤਵੀ

ਸੁਖਬੀਰ ਸਿੰਘ ਬਾਦਲ ਨੇ ਮੋਗਾ ਵਿਖੇ 31 ਅਗਸਤ ਨੂੰ ਹੋਣ ਵਾਲੀ ਫਤਿਹ ਰੈਲੀ ਕੀਤੀ ਮੁਲਤਵੀ
ਪੰਜਾਬ ’ਚ ਹੜ੍ਹਾਂ ਦੇ ਕਾਰਨ ਲਿਆ ਗਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ 31 ਅਗਸਤ ਨੂੰ ਮੋਗਾ ਵਿਖੇ ਹੋਣ ਵਾਲੀ ਫਤਿਹ ਰੈਲੀ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਆਏ ਹੜ੍ਹਾਂ ਨੂੰ ਧਿਆਨ ਵਿਚ ਰੱਖ ਕੇ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਆਪਣੇ ਸਾਰੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਨਤਾ ਦੀ ਮੱਦਦ ਕਰਨ ਦੀ ਅਪੀਲ ਕੀਤੀ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ 28 ਅਗਸਤ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਦਿਵਸ ਨਿਰਧਾਰਤ ਪ੍ਰੋਗਰਾਮ ਅਨੁਸਾਰ ਹੀ ਹੋਵੇਗਾ

RELATED ARTICLES

POPULAR POSTS