19.9 C
Toronto
Thursday, October 29, 2026
spot_img
HomeਕੈਨੇਡਾFrontਪੰਜਾਬ ਦੇ ਕਾਂਗਰਸੀ ਲੀਡਰਾਂ ਵਲੋਂ ਦਿੱਲੀ ’ਚ ਏਕੇ ਦਾ ਦਿਖਾਵਾ

ਪੰਜਾਬ ਦੇ ਕਾਂਗਰਸੀ ਲੀਡਰਾਂ ਵਲੋਂ ਦਿੱਲੀ ’ਚ ਏਕੇ ਦਾ ਦਿਖਾਵਾ

ਪੰਜਾਬ ਦੇ ਕਾਂਗਰਸੀ ਲੀਡਰਾਂ ਵਲੋਂ ਦਿੱਲੀ ’ਚ ਏਕੇ ਦਾ ਦਿਖਾਵਾ
ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਤਸਵੀਰਾਂ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਵਿਚ ਕਾਂਗਰਸ ਪਾਰਟੀ ਦੀ ਹਾਈਕਮਾਂਡ ਵਲੋਂ ਬੁਲਾਈ ਗਈ ਇਕ ਮੀਟਿੰਗ ਤੋਂ ਬਾਅਦ ਪੰਜਾਬ ਦੇ ਕਾਂਗਰਸੀ ਨੇਤਾਵਾਂ ਨੇ ਏਕੇ ਦਾ ਦਿਖਾਵਾ ਕੀਤਾ ਹੈ। ਇਸ ਦੌਰਾਨ ਏਕੇ ਦਾ ਦਿਖਾਵਾ ਕਰਨ ਵਾਲੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਮੀਟਿੰਗ ਤੋਂ ਬਾਅਦ ਜਿਸ ਤਰ੍ਹਾਂ ਮੋਹਰੀ ਆਗੂਆਂ ਨੇ ਤਸਵੀਰਾਂ ਸ਼ੇਅਰ ਕੀਤੀਆਂ, ਉਸ ਤੋਂ ਇਹ ਸਪੱਸ਼ਟ ਹੈ ਕਿ ਕਾਂਗਰਸ ਅੰਦਰੂਨੀ ਮਤਭੇਦਾਂ ਨੂੰ ਭੁਲਾ ਕੇ ਇਕਜੁਟ ਹੋਣ ਦਾ ਸੰਦੇਸ਼ ਦੇਣਾ ਚਾਹੁੰਦੀ ਹੈ। ਇਨ੍ਹਾਂ ਤਸਵੀਰਾਂ ਵਿਚ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਗਟ ਸਿੰਘ ਅਤੇ ਵਿਜੇਇੰਦਰ ਸਿੰਗਲਾ ਇਕੱਠੇ ਦਿਸ ਰਹੇ ਹਨ। ਕਾਂਗਰਸੀ ਆਗੂਆਂ ਦੀ ਇਹ ਕੋਸ਼ਿਸ਼ ਇਸ ਲਈ ਮਹੱਤਵਪੂਰਨ ਹੈ, ਕਿਉਂਕਿ ਕਈ ਵਾਰ ਇਨ੍ਹਾਂ ਕਾਂਗਰਸੀ ਆਗੂਆਂ ਦੇ ਆਪਸੀ ਤਕਰਾਰ ਵਾਲੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ।

RELATED ARTICLES
POPULAR POSTS