7.8 C
Toronto
Sunday, November 1, 2026
spot_img
HomeਕੈਨੇਡਾFrontਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੰਪਲੈਕਸ ’ਚ ਭਰਿਆ ਹੜ੍ਹਾਂ ਦਾ ਪਾਣੀ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੰਪਲੈਕਸ ’ਚ ਭਰਿਆ ਹੜ੍ਹਾਂ ਦਾ ਪਾਣੀ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੰਪਲੈਕਸ ’ਚ ਭਰਿਆ ਹੜ੍ਹਾਂ ਦਾ ਪਾਣੀ
ਕਰਤਾਰਪੁਰ ਸਾਹਿਬ-ਨਾਰੋਵਾਲ ਸੜਕ ’ਤੇ ਪਾਣੀ ਭਰਨ ਕਾਰਨ ਆਵਾਜਾਈ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼
ਪਹਾੜੀ ਇਲਾਕਿਆਂ ’ਚ ਜ਼ਿਆਦਾ ਮੀਂਹ ਪੈਣ ਅਤੇ ਡੈਮਾਂ ’ਚੋਂ ਛੱਡੇ ਗਏ ਪਾਣੀ ਕਾਰਨ ਰਾਵੀ ਦਰਿਆ ਵਿਚ ਆਏ ਪਾਣੀ ਦੇ ਉਛਾਲ ਕਰਕੇ ਪਾਕਿਸਤਾਨ ’ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੰਪਲੈਕਸ ਵਿਚ ਪਾਣੀ ਭਰ ਗਿਆ ਹੈ। ਇਹ ਵੀ ਦੱਸਿਆ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਸਰੂਪ ਅਤੇ ਸੇਵਾਦਾਰ ਸੁਰੱਖਿਅਤ ਹਨ। ਹੜ੍ਹ ਨੇ ਗੁਰਦੁਆਰਾ ਸਾਹਿਬ ਦੇ ਨੇੜਲੇ ਪਿੰਡਾਂ ਨੂੰ ਵੀ ਪ੍ਰਭਾਵਿਤ ਕੀਤਾ ਹੈ। ਸ੍ਰੀ ਕਰਤਾਰਪੁਰ ਸਾਹਿਬ ਤੋਂ ਨਾਰੋਵਾਲ ਜਾਣ ਵਾਲੀ ਸੜਕ ’ਤੇ ਵੀ ਜ਼ਿਆਦਾ ਪਾਣੀ ਹੈ, ਜਿਸ ਕਾਰਨ ਆਵਾਜਾਈ ਠੱਪ ਹੋ ਗਈ ਅਤੇ ਆਮ ਲੋਕਾਂ ਦਾ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਇਹ ਵੀ ਦੱਸਿਆ ਗਿਆ ਕਿ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਕੋਰੀਡੋਰ ’ਤੇ ਬਣੇ ਪੁਲ ਹੇਠੋਂ ਵੀ ਧੁੱਸੀ ਬੰਨ੍ਹ ਟੁੱਟ ਗਿਆ ਤੇ ਪਾਣੀ ਕੋਰੀਡੋਰ ਚੈਕ ਪੋਸਟ ਅਤੇ ਖੇਤਾਂ ਵਿਚ ਦਾਖਲ ਹੋ ਗਿਆ।

RELATED ARTICLES
POPULAR POSTS