Breaking News
Home / ਭਾਰਤ / ਡਾ. ਮਨਮੋਹਨ ਸਿੰਘ ਕਮਜ਼ੋਰ ਪ੍ਰਧਾਨ ਮੰਤਰੀ ਹੁੰਦੇ ਤਾਂ ਅਮਰੀਕਾ ਨਾਲ ਪਰਮਾਣੂ ਸੰਧੀ ਕਰਨ ‘ਤੇ ਨਾ ਅੜਦੇ : ਮੁਨੀਸ਼ ਤਿਵਾੜੀ

ਡਾ. ਮਨਮੋਹਨ ਸਿੰਘ ਕਮਜ਼ੋਰ ਪ੍ਰਧਾਨ ਮੰਤਰੀ ਹੁੰਦੇ ਤਾਂ ਅਮਰੀਕਾ ਨਾਲ ਪਰਮਾਣੂ ਸੰਧੀ ਕਰਨ ‘ਤੇ ਨਾ ਅੜਦੇ : ਮੁਨੀਸ਼ ਤਿਵਾੜੀ

ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਕਮਜ਼ੋਰ ਪ੍ਰਧਾਨ ਮੰਤਰੀ ਬਿਲਕੁਲ ਨਹੀਂ ਸਨ, ਪ੍ਰੰਤੂ ਕੁੱਝ ਕਾਰਨਾਂ ਕਰਕੇ ਉਹ ਯੂਪੀਏ ਸਰਕਾਰ ਦੇ ਦੂਜੇ ਕਾਰਜਕਾਲ ਦੌਰਾਨ ਬਹੁਤਾ ਨਹੀਂ ਅੜੇ। ਉਹ ਇੱਥੇ ਇਕ ਪੁਸਤਕ ਰਿਲੀਜ਼ ਸਮਾਰੋਹ ਵਿੱਚ ਪੁੱਜੇ ਹੋਏ ਸਨ। ਇਕ ਸਵਾਲ ਦੇ ਜਵਾਬ ਵਿੱਚ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦਾ ਨਿੱਜੀ ਖ਼ਿਆਲ ਹੈ ਕਿ ਡਾ. ਮਨਮੋਹਨ ਸਿੰਘ ਕਮਜ਼ੋਰ ਪ੍ਰਧਾਨ ਮੰਤਰੀ ਨਹੀਂ ਸਨ। ਜੇਕਰ ਉਹ ਕਮਜ਼ੋਰ ਪ੍ਰਧਾਨ ਮੰਤਰੀ ਹੁੰਦੇ ਤਾਂ ਕਦੇ ਵੀ ਅਮਰੀਕਾ ਨਾਲ ਪਰਮਾਣੂ ਸੰਧੀ ਕਰਨ ‘ਤੇ ਨਾ ਅੜਦੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ਮਸ਼ਾਨ-ਕਬਰਿਸਤਾਨ ਬਾਰੇ ਕੀਤੀ ਗਈ ਟਿੱਪਣੀ ‘ਤੇ ਜ਼ੋਰਦਾਰ ਹੱਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਬੈਠੇ ਕਿਸੇ ਵੀ ਵਿਅਕਤੀ ਨੂੰ ਅਜਿਹਾ ਕਰਨਾ ਸ਼ੋਭਾ ਨਹੀਂ ਦਿੰਦਾ ਅਤੇ ਕਿਸੇ ਵੀ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਅਜਿਹੀ ਟਿੱਪਣੀ ਕੀਤੇ ਜਾਣਾ ਸਾਰਿਆਂ ਲਈ ਚਿੰਤਾ ਦਾ ਸਬੱਬ ਹੈ। ਉਨ੍ਹਾਂ ਪ੍ਰਧਾਨ ਮੰਤਰੀ ‘ਤੇ ਵਰ੍ਹਦਿਆਂ ਕਿਹਾ ਕਿ ਜਦੋਂ ਤੁਸੀਂ ਪ੍ਰਧਾਨ ਮੰਤਰੀ ਬਣਨ ਲਈ ਮੁਹਿੰਮ ਚਲਾ ਰਹੇ ਹੋ ਉਸ ਸਮੇਂ ਤੇ ਹੁਣ ਜਦੋਂ ਤੁਸੀਂ ਪ੍ਰਧਾਨ ਮੰਤਰੀ ਹੋ, ਵਿੱਚ ਬਹੁਤ ਫਰਕ ਹੈ।

Check Also

ਈਡੀ ਨੇ ਸ਼ਿਲਪਾ ਸ਼ੈਟੀ ਅਤੇ ਰਾਜਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਕੁਰਕ

ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ …