ਗੁਰਦੁਆਰਾ ਸਾਹਿਬ ਦੇ ਸਾਰੇ ਧਾਰਮਿਕ ਪ੍ਰੋਗਰਾਮ ਅਗਲੇ ਹੁਕਮਾਂ ਤੱਕ ਮੁਲਤਵੀ
ਚੰਡੀਗੜ੍ਹ : ਪਹਾੜੀ ਇਲਾਕਿਆਂ ‘ਚ ਜ਼ਿਆਦਾ ਮੀਂਹ ਪੈਣ ਅਤੇ ਡੈਮਾਂ ‘ਚੋਂ ਛੱਡੇ ਗਏ ਪਾਣੀ ਕਾਰਨ ਰਾਵੀ ਦਰਿਆ ਵਿਚ ਆਏ ਪਾਣੀ ਦੇ ਉਛਾਲ ਕਰਕੇ ਪਾਕਿਸਤਾਨ ‘ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੰਪਲੈਕਸ ਵਿਚ ਪਾਣੀ ਭਰ ਗਿਆ ਹੈ। ਇਸਦੇ ਚੱਲਦਿਆਂ ਗੁਰਦੁਆਰਾ ਸਾਹਿਬ ਦੇ ਸਾਰੇ ਧਾਰਮਿਕ ਪ੍ਰੋਗਰਾਮਾਂ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਇਹ ਵੀ ਦੱਸਿਆ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਸਰੂਪ ਅਤੇ ਸੇਵਾਦਾਰ ਸੁਰੱਖਿਅਤ ਹਨ। ਹੜ੍ਹ ਨੇ ਗੁਰਦੁਆਰਾ ਸਾਹਿਬ ਦੇ ਨੇੜਲੇ ਪਿੰਡਾਂ ਨੂੰ ਵੀ ਪ੍ਰਭਾਵਿਤ ਕੀਤਾ ਹੈ। ਸ੍ਰੀ ਕਰਤਾਰਪੁਰ ਸਾਹਿਬ ਤੋਂ ਨਾਰੋਵਾਲ ਜਾਣ ਵਾਲੀ ਸੜਕ ‘ਤੇ ਵੀ ਜ਼ਿਆਦਾ ਪਾਣੀ ਹੈ, ਜਿਸ ਕਾਰਨ ਆਵਾਜਾਈ ਠੱਪ ਹੋ ਗਈ ਅਤੇ ਆਮ ਲੋਕਾਂ ਦਾ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ।
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੰਪਲੈਕਸ ‘ਚ ਭਰਿਆ ਹੜ੍ਹਾਂ ਦਾ ਪਾਣੀ
RELATED ARTICLES

