26.5 C
Toronto
Friday, August 14, 2026
spot_img
Homeਭਾਰਤਹੋਂਦ ਚਿੱਲੜ ਕਾਂਡ 'ਚ ਸ਼ਾਮਲ ਪੁਲਿਸ ਅਫ਼ਸਰਾਂ ਖ਼ਿਲਾਫ਼ ਹੋਵੇਗੀ ਕਾਰਵਾਈ

ਹੋਂਦ ਚਿੱਲੜ ਕਾਂਡ ‘ਚ ਸ਼ਾਮਲ ਪੁਲਿਸ ਅਫ਼ਸਰਾਂ ਖ਼ਿਲਾਫ਼ ਹੋਵੇਗੀ ਕਾਰਵਾਈ

ਹੋਂਦ ਚਿੱਲੜ ਕਾਂਡ ‘ਚ ਸ਼ਾਮਲ ਪੁਲਿਸ ਅਫ਼ਸਰਾਂ ਖ਼ਿਲਾਫ਼ ਹੋਵੇਗੀ ਕਾਰਵਾਈਹਰਿਆਣਾ ਸਰਕਾਰ ਨੇ ਕੇਸ ਦਰਜ ਕਰਨ ਦੀਆਂ ਦਿੱਤੀਆਂ ਹਦਾਇਤਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਸਰਕਾਰ ਨੇ ਹੋਂਦ ਚਿੱਲੜ ਕਾਂਡ ਵਿੱਚ ਕਥਿਤ ਰੂਪ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਹਰਿਆਣਾ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਡੀਜੀਪੀ ਨੂੰ ਇਸ ਕਾਂਡ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਗ੍ਰਹਿ ਵਿਭਾਗ ਨੇ ਜਿਨ੍ਹਾਂ ਪੁਲਿਸ ਅਧਿਕਾਰੀਆਂ ਵਿਰੁੱਧ ਡੀਜੀਪੀ ਨੂੰ ਕਾਰਵਾਈ ਕਰਨ ਲਈ ਕਿਹਾ ઠਹੈ, ਉਨ੍ਹਾਂ ਵਿੱਚ ਤਤਕਾਲੀ ਐੱਸਪੀ ਸਤਿੰਦਰ ਕੁਮਾਰ, ਡੀਐੱਸਪੀ ਰਾਮ ਭੱਜ, ਐਸਆਈ ਰਾਮ ਕਿਸ਼ੋਰ ਅਤੇ ਹੈਡ ਕਾਂਸਟੇਬਲ ਰਾਮ ਕੁਮਾਰ ਪ੍ਰਮੁੱਖ ਹਨ। ઠਹਰਿਆਣਾ ਦੇ ਗ੍ਰਹਿ ਵਿਭਾਗ ਦੇ ਮੁੱਖ ਸਕੱਤਰ ਨੇ ਡੀਜੀਪੀ ਹਰਿਆਣਾ ਨੂੰ ਭੇਜੇ ਪੱਤਰ ਨੰਬਰ 3/1/2011-1ਐਚ(ਛ) ਵਿਚ ਕਿਹਾ ਕਿ ਸਬੰਧਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਧਾਰਾ 217, 218, 219, 220, 221, 302, 395, 436 ਅਤੇ 120-ਬੀ ਤਹਿਤ ਕਾਰਵਾਈ ਕੀਤੀ ਜਾਵੇ। ਹੋਦ ਚਿੱਲੜ ਤਾਲਮੇਲ ਕਮੇਟੀ ਦੇ ਆਗੂ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਭਾਈ ਦਰਸ਼ਨ ਸਿੰਘ ਘੋਲੀਆ ਨੇ ਹਾਈਕੋਰਟ ਵਿੱਚ ਕਮਿਸ਼ਨ ਦੀ ਰਿਪੋਰਟ ਦੇ ਆਧਾਰ ‘ਤੇ ਕਥਿਤ ਰੂਪ ਵਿਚ ਇਸ ਕਾਂਡ ਵਿਚ ਸ਼ਾਮਿਲ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਗ੍ਰਹਿ ਵਿਭਾਗ ਨੂੰ ਪੱਤਰ ਲਿਖਿਆ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਗ੍ਰਹਿ ਵਿਭਾਗ ਦੇ ਮੁੱਖ ਸਕੱਤਰ ਨੇ ਡੀਜੀਪੀ ਨੂੰ ਇਨ੍ਹਾਂ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਹਦਾਇਤ ਕੀਤੀ। ਇਸ ਤੋਂ ਪਹਿਲਾਂ ਸਰਕਾਰ ਨੇ ਉਕਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਜਸਟਿਸ ਟੀਪੀ ਗਰਗ ਕਮਿਸ਼ਨ ਦੀ ਰਿਪੋਰਟ ਅਨੁਸਾਰ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਤਰੱਕੀਆਂ ਦਿੱਤੀਆਂ ਸਨ।

RELATED ARTICLES
POPULAR POSTS