-4.1 C
Toronto
Wednesday, December 31, 2025
spot_img
HomeਕੈਨੇਡਾFrontਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜਫਰ


ਜਥੇਦਾਰ ਕੁਲਦੀਪ ਸਿੰਘ ਗੜਗੱਜ ਕੋਲ ਰੱਖਿਆ ਆਪਣਾ ਪੱਖ
ਅੰਮਿ੍ਰਤਸਰ/ਬਿਊਰੋ ਨਿਊਜ਼
ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜਫਰ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲ ਆਪਣਾ ਪੱਖ ਰੱਖਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੰਘੇ ਦਿਨੀਂ ਸ੍ਰੀਨਗਰ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਸੀ। ਇਸ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਵਿੱਚ ਨਾਚ ਗਾਣ ਆਦਿ ਦਿਖਾਇਆ ਗਿਆ ਸੀ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਸੀ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਉਪਰੰਤ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜਫ਼ਰ ਨੂੰ ਅਕਾਲ ਤਖ਼ਤ ਸਾਹਿਬ ’ਤੇ ਸੱਦਿਆ ਗਿਆ ਸੀ। ਇਸੇ ਤਹਿਤ ਜਸਵੰਤ ਸਿੰਘ ਪੇਸ਼ ਹੋਏ ਅਤੇ ਜਥੇਦਾਰ ਦੇ ਸਨਮੁਖ ਆਪਣਾ ਪੱਖ ਰੱਖਿਆ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਆਪਣੀ ਗਲਤੀ ਮੰਨੀ ਸੀ ਅਤੇ ਖਿਮਾ ਯਾਚਨਾ ਕੀਤੀ ਸੀ।

RELATED ARTICLES
POPULAR POSTS