13 C
Toronto
Wednesday, May 13, 2026
spot_img
HomeਕੈਨੇਡਾFrontਪੰਜਾਬ ਦੇ ਸਕੂਲਾਂ ਤੇ ਕਾਲਜਾਂ ਵਿਚ 7 ਸਤੰਬਰ ਤੱਕ ਵਧਾਈਆਂ ਛੁੱਟੀਆਂ

ਪੰਜਾਬ ਦੇ ਸਕੂਲਾਂ ਤੇ ਕਾਲਜਾਂ ਵਿਚ 7 ਸਤੰਬਰ ਤੱਕ ਵਧਾਈਆਂ ਛੁੱਟੀਆਂ

ਪੰਜਾਬ, ਹਿਮਾਚਲ ਤੇ ਜੰਮੂ ਕਸ਼ਮੀਰ ’ਚ ਰੈੱਡ ਅਲਰਟ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਕਈ ਰਾਜਾਂ ਵਿੱਚ ਪੈ ਰਹੇ ਭਾਰੀ ਮੀਂਹ ਦਰਮਿਆਨ ਭਾਰਤੀ ਮੌਸਮ ਵਿਭਾਗ ਵਲੋਂ ਪੰਜਾਬ, ਹਿਮਾਚਲ ਅਤੇ ਜੰਮੂ ਕਸ਼ਮੀਰ ’ਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਵਿਚ ਹੜ੍ਹਾਂ ਦੇ ਕਹਿਰ ਨੂੰ ਦੇਖਦਿਆਂ ਸੂਬੇ ਦੇ ਸਕੂਲਾਂ ਤੇ ਕਾਲਜਾਂ ਵਿਚ ਛੁੱਟੀਆਂ 7 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸੂਬੇ ਦੇ ਸਾਰੇ ਸਕੁੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿਚ ਛੁੱਟੀਆਂ 7 ਸਤੰਬਰ ਤੱਕ ਵਧਾ ਦਿੱਤੀਆਂ ਹਨ। ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਦੇ ਵੱਖ-ਵੱਖ ਹਿੱਸਿਆਂ ਵਿਚ ਮੀਂਹ ਨੇ ਜਨਜੀਵਨ ਪ੍ਰਭਾਵਿਤ ਕੀਤਾ ਹੈ ਅਤੇ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਇਸ ਖੇਤਰ ਵਿਚ ਹੋਰ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਨੂੰ ਦੇਖਦਿਆਂ ਚੰਡੀਗੜ੍ਹ ਦੀ ਸੁਖਨਾ ਝੀਲ ਦੇ ਗੇਟ ਰਿਕਾਰਡ 9ਵੀਂ ਵਾਰ ਖੋਲ੍ਹੇ ਗਏ ਹਨ।

RELATED ARTICLES
POPULAR POSTS