ਵੀਡੀਓ ਵਾਇਰਲ ਹੋਣ ਮਗਰੋਂ ਜੇਲ੍ਹ ਪ੍ਰਸ਼ਾਸਨ ਨੇ ਕੀਤੀ ਕਾਰਵਾਈ
ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਗੈਂਗਸਟਰ ਦੇ ਸਾਥੀਆਂ ਨੇ ਇੱਕ ਨੌਜਵਾਨ ਨੂੰ ਜੇਲ੍ਹ ਦੀ ਬੈਰਕ ਵਿੱਚ ਨੰਗਾ ਕਰਕੇ ਕੁੱਟਿਆ ਤੇ ਮੋਬਾਈਲ ‘ਤੇ ਵੀਡੀਓ ਬਣਾ ਕੇ ਗੈਂਗਸਟਰ ઠਨੂੰ ਭੇਜ ਦਿੱਤੀ। ਗੈਂਗਸਟਰ ਨੇ ਇਸ ਵੀਡੀਓ ਨੂੰ ਬਾਅਦ ਵਿੱਚ ਵਟਸਐਪ ਅਤੇ ਫੇਸਬੁੱਕ ‘ਤੇ ਅਪਲੋਡ ਕਰ ਦਿੱਤਾ। ਜਦੋਂ ਵੀਡੀਓ ਵਾਇਰਲ ਹੋ ਗਈ ਤਾਂ ਕੁੱਝ ਸਮੇਂ ਬਾਅਦ ਫੇਸਬੁੱਕ ਤੋਂ ਵੀਡੀਓ ਡਿਲੀਟ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਦੇ ਸਾਥੀ ਕੈਦੀਆਂ ਨੇ ਪੁਲਿਸ ਮੁਲਾਜ਼ਮਾਂ ਨਾਲ ਵੀ ਹੱਥੋਪਾਈ ਕੀਤੀ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਪਰਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਹਵਾਲਤੀ ਮਨੀਸ਼ ਕੁਮਾਰ, ਹਵਾਲਾਤੀ ਅਮਨਦੀਪ ਸਿੰਘ, ਹਵਾਲਾਤੀ ਰਾਜਿੰਦਰ ਸਿੰਘ ਤੇ ਕੈਦੀ ਦੀਪਕ ਘਈ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਉਣ ਦੀ ਤਿਆਰੀ ਕਰ ਰਹੀ ਹੈ। ਜਾਣਕਾਰੀ ਮੁਤਾਬਕ ਹੈਬੋਵਾਲ ਇਲਾਕੇ ਦਾ ਵਿੱਕੀ ਆਰਮਜ਼ ਐਕਟ ਤਹਿਤ ਕੇਸ ਵਿੱਚ ਕੁਝ ਸਮੇਂ ਤੋਂ ਜੇਲ੍ਹ ਵਿੱਚ ਬੰਦ ਹੈ। ਹੈਬੋਵਾਲ ਦੇ ਹੀ ਇੱਕ ਗੈਂਗਸਟਰ ਦੇ ਕੁੱਝ ਸਾਥੀ ਵੀ ਜੇਲ੍ਹ ਵਿੱਚ ਹਨ। ਸੂਤਰਾਂ ਅਨੁਸਾਰ ਗੈਂਗਸਟਰ ਨੂੰ ਸ਼ੱਕ ਸੀ ਕਿ ਵਿੱਕੀ ਵੱਲੋਂ ਸੂਹ ਦੇਣ ਕਾਰਨ ਹੀ ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਸੀ, ਜਿਸ ਦੀ ਰੰਜ਼ਿਸ਼ ਵਜੋਂ ਉਸ ਨੇ ਜੇਲ੍ਹ ਵਿੱਚ ਬੰਦ ਆਪਣੇ ਸਾਥੀਆਂ ਨੂੰ ਵਿੱਕੀ ਦੀ ਮਾਰਕੁੱਟ ਕਰਕੇ ਉਸ ਦੀ ਵੀਡੀਓ ਬਣਾ ਕੇ ਭੇਜਣ ਲਈ ਕਿਹਾ। ਸੋਮਵਾਰ ਨੂੰ ਇਨ੍ਹਾਂ ਹਵਾਲਾਤੀਆਂ ਨੇ ਵਿੱਕੀ ਨੂੰ ਆਪਣੇ ਬੈਰਕ ਵਿੱਚ ઠਬੁਲਾ ਲਿਆ ਤੇ ਉਸ ਨੂੰ ਨਿਰਵਸਤਰ ਕਰਕੇ ਕੁੱਟਮਾਰ ਕੀਤੀ। ਉਨ੍ਹਾਂ ਇਸ ਦੀ ਵੀਡੀਓ ਬਣਾ ਨੂੰ ਹੈਬੋਵਾਲ ਦੇ ਗੈਂਗਸਟਰ ਨੂੰ ਭੇਜੀ। ਗੈਂਗਸਟਰ ਨੇ ਇਸ ਵੀਡੀਓ ਨੂੰ ਫੇਸਬੁਕ ‘ਤੇ ਅਪਲੋਡ ਕੀਤਾ। ਜਦੋਂ ਇਹ ਵੀਡੀਓ ਵਾਇਰਲ ਹੋ ਗਈ ਤਾਂ ਕੁੱਝ ਸਮੇਂ ਬਾਅਦ ਡਿਲੀਟ ਕਰ ਦਿੱਤੀ ਗਈ। ਜਦੋਂ ਵਿੱਕੀ ਦੇ ਪਰਿਵਾਰ ਨੂੰ ਵੀਡੀਓ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਜੇਲ੍ਹ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਮੁਲਜ਼ਮਾਂ ਦੀ ਬੈਰਕ ਦੀ ਤਲਾਸ਼ੀ ਲਈ, ਜਿੱਥੋਂ ਇੱਕ ਮੋਬਾਈਲ ਫੋਨ ਬਰਾਮਦ ਹੋਇਆ।
ਡੀਆਈਜੀ ਨੂੰ ਦਿੱਤੇ ਜਾਂਚ ਦੇ ਹੁਕਮ : ਏਡੀਜੀਪੀ
ਏਡੀਜੀਪੀ (ਜੇਲ੍ਹਾਂ) ਰੋਹਿਤ ਚੌਧਰੀ ਨੇ ਮੰਨਿਆ ਕਿ ਲੁਧਿਆਣਾ ਜੇਲ੍ਹ ਵਿੱਚ ਸੁਰੱਖਿਆ ਨਿਯਮਾਂ ਦੀ ਉਲੰਘਣਾ ਹੋਈ ਹੈ। ਉਨ੍ਹਾਂ ਕਿਹਾ ਕਿ ਡੀਆਈਜੀ ਲਖਵਿੰਦਰ ਸਿੰਘ ਨੂੰ ਜਾਂਚ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਮੰਨਿਆ ਕਿ ਜੇਲ੍ਹਾਂ ਵਿੱਚ ਮੋਬਾਈਲ ਫੋਨ ਪੁੱਜ ਰਹੇ ਹਨ। ਸੂਬੇ ਦੀਆਂ ਜੇਲ੍ਹਾਂ ਵਿੱਚ ਪਿਛਲੇ ਤਿੰਨ ਮਹੀਨਿਆਂ ਵਿੱਚ ਚਾਰ ਸੌ ਤੋਂ ਵੱਧ ਮੋਬਾਈਲ ਫੋਨ ਬਰਾਮਦ ਕੀਤੇ ਜਾ ਚੁੱਕੇ ਹਨ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …